ਚੰਡੀਗੜ੍ਹ (ਸ਼ਰਮਾ) : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਸੀਨੀਅਰ ਕਾਂਗਰਸ ਨੇਤਾ ਦਿਗਵਿਜੈ ਸਿੰਘ ਦੇ ਬਿਆਨ 'ਤੇ ਆਪਣਾ ਰੁਖ਼ ਸਪੱਸ਼ਟ ਕਰਨ। ਜਿਸ 'ਚ ਦਿਗਵਿਜੈ ਨੇ ਤਬਲੀਗੀ ਜਮਾਤ ਦੇ ਮੈਬਰਾਂ ਨਾਲ ਸ੍ਰੀ ਹਜ਼ੂਰ ਸਾਹਿਬ ਦੇ ਸਿੱਖ ਸ਼ਰਧਾਲੂਆਂ ਦੀ ਤੁਲਨਾ ਕੀਤੀ ਹੈ। ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਰਾਜਨੀਤਕ ਗੁਰੂ ਦਿਗਵਿਜੈ ਸਿੰਘ ਨੇ ਤਬਲੀਗੀ ਜਮਾਤ ਦੀ ਤੁਲਨਾ ਉਨ੍ਹਾਂ ਅਨੁਸ਼ਾਸ਼ਿਤ ਸਿੱਖ ਸ਼ਰਧਾਲੂਆਂ ਨਾਲ ਕੀਤੀ ਹੈ, ਜੋ ਸ੍ਰੀ ਹਜ਼ੂਰ ਸਾਹਿਬ 'ਚ 40 ਦਿਨਾਂ ਤੋਂ ਜ਼ਿਆਦਾ ਸਮੇਂ ਤੱਕ ਰੁਕਣ ਤੋਂ ਬਾਅਦ ਪਰਤੇ ਹਨ।
ਇਹ ਵੀ ਪੜ੍ਹੋ : 'ਭਗਵਾਨਪੁਰੀਆ' ਨੂੰ 'ਕੋਰੋਨਾ' ਹੋਣ 'ਤੇ ਡਰੇ ਸਾਥੀ ਗੈਂਗਸਟਰਾਂ ਦੇ ਪਰਿਵਾਰ, ਜਤਾਇਆ ਵੱਡਾ ਖਦਸ਼ਾ
ਚੁੱਘ ਨੇ ਕਿਹਾ ਦਿਗਵਿਜੈ ਸਿੰਘ ਨੇ ਤਬਲੀਗੀ ਜਮਾਤ ਨਾਲ ਸਿੱਖ ਸ਼ਰਧਾਲੂਆਂ ਦੀ ਤੁਲਨਾ ਕੀਤੀ, ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਕੋਰੋਨਾ ਵਾਇਰਸ ਮੁਸਲਮਾਨਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗਾ, ਇਹ ਕਾਫਿਰਾਂ ਨੂੰ ਨੁਕਸਾਨ ਪਹੁੰਚਾਏਗਾ, ਜੋ ਇਸਲਾਮ 'ਚ ਵਿਸ਼ਵਾਸ ਨਹੀਂ ਕਰਦੇ। ਭਾਜਪਾ ਨੇਤਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਾਂਗਰਸ ਦੇ ਕਿਸੇ ਨੇਤਾ ਨੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਹੈ। ਕਾਂਗਰਸ ਲੀਡਰਸ਼ਿਪ ਹਮੇਸ਼ਾ ਤੋਂ ਹੀ ਕਿਸੇ ਨਾ ਕਿਸੇ ਤਰ੍ਹਾਂ ਸਿੱਖਾਂ ਨੂੰ ਪੀੜਤ ਕਰਦੀ ਰਹੀ ਹੈ ਅਤੇ ਇਹ ਇਕ ਹੋਰ ਉਦਾਹਰਣ ਸੀ, ਜਦੋਂ ਪਾਰਟੀ ਦੇ ਕਿਸੇ ਸੀਨੀਅਰ ਨੇਤਾ ਨੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ : ਸੰਗਰੂਰ 'ਚ ਕੋਰੋਨਾ ਦਾ ਕਹਿਰ, ਡਾਕਟਰ ਦੀ ਰਿਪੋਰਟ ਆਈ ਪਾਜ਼ੇਟਿਵ
ਸੰਧੂ ਹਸਪਤਾਲ ਦੇ ਦੋ ਸਟਾਫ਼ ਮੈਂਬਰ ਕੀਤੇ ਕੁਆਰੰਟਾਈਨ: ਸਿਵਲ ਸਰਜਨ
NEXT STORY