ਚੰਡੀਗੜ੍ਹ : ਦਿਲਜੀਤ ਦੋਸਾਂਝ ਦੇ ਸੈਕਟਰ 34 ਵਿਚ ਲਾਈਵ ਸ਼ੋਅ ਦੌਰਾਨ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਦਿਲਜੀਤ ਦੁਸਾਂਝ ਦੀ ਆਵਾਜ਼ ਨੂੰ ਸੁਣਨ ਆਏ। ਦਿਲਜੀਤ ਦੇ ਇਸ ਸ਼ੋਅ ਨੂੰ ਲੈ ਕੇ ਵਿਦੇਸ਼ਾਂ ਤੋਂ ਕਈ ਐੱਨ. ਆਰ. ਆਈ. ਵੀ ਉਚੇਚੇ ਤੌਰ ’ਤੇ ਪਹੁੰਚੇ ਹਨ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿਲਜੀਤ ਦੇ ਸਮਰਥਕ ਉਨ੍ਹਾਂ ਨੂੰ ਸੁਣਨ ਲਈ ਪਹੁੰਚੇ ਹੋਏ ਹਨ। 8 ਵਜੇ ਦੇ ਕਰੀਬ ਦਿਲਜੀਤ ਸਟੇਜ ’ਤੇ ਆਏ। ਸਟੇਜ ’ਤੇ ਆਉਂਦੇ ਸਾਰੇ ਹੀ ਦਿਲਜੀਤ ਨੇ ਕਿਹਾ ‘ਓਏ ਪੰਜਾਬੀ ਆ ਗਏ’। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦੇ ਹੱਥਾਂ ਵਿਚ ਦਿਲਜੀਤ ਦੇ ਪੋਸਟਰ ਫੜੇ ਹੋਏ ਸਨ। ਕਈ ਸਮਰਥਕ ਤਾਂ ਚਿੱਟਾ ਕੁੜਤਾ ਅਤੇ ਚਿੱਟਾ ਚਾਦਰਾ ਲਗਾ ਕੇ ਦਿਲਜੀਤ ਨੂੰ ਸੁਣਨ ਆਏ।
ਸਟੇਜ 'ਤੇ ਭੜਕੇ ਦਿਲਜੀਤ
ਦਿਲਜੀਤ ਨੇ ਕਿਹਾ ਕਿ ਸਾਨੂੰ ਪਰੇਸ਼ਾਨ ਕਰਨ ਦੀ ਥਾਂ ਵੈਨਿਊ ਤੇ ਮੈਨੇਜਮੈਂਟ ਠੀਕ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਗਲੀ ਵਾਰ ਲੋਕ ਹਰ ਪਾਸੇ ਹੋਣ ਤੇ ਉਹ ਉਨ੍ਹਾਂ ਵਿਚਾਲੇ ਪਰਫਾਰਮੈਂਸ ਕਰਨ। ਮੈਂ ਉਦੋਂ ਤੱਕ ਭਾਰਤ 'ਚ ਕੋਈ ਸ਼ੋਅ ਨਹੀਂ ਕਰਾਂਗਾ, ਜਦੋਂ ਤੱਕ ਪ੍ਰਾਸ਼ਸ਼ਨ ਵਲੋਂ ਪੁਖਤਾ ਇੰਤਜ਼ਾਮ ਨਹੀਂ ਕੀਤਾ ਜਾਂਦਾ।
ਇਹ ਵੀ ਪੜ੍ਹੋ - ਲਾਈਵ ਕੰਸਰਟ 'ਚ ਦਿਲਜੀਤ ਦੋਸਾਂਝ ਦੇ ਬੋਲ, ਕਿਹਾ- 'ਜੇ ਸਾਲਾ ਨਹੀਂ ਝੁਕੇਗਾ ਤਾਂ ਜੀਜਾ ਕਿਵੇਂ ਝੁਕ ਜਾਵੇਗਾ'
ਲੋਕਾਂ ਨੂੰ ਹੋਈ ਖੱਜਲ ਖੁਆਰੀ
ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਚੰਡੀਗੜ੍ਹ ਪੁਲਸ ਦੇ 2400 ਦੇ ਕਰੀਬ ਜਵਾਨ ਥਾਂ-ਥਾਂ ’ਤੇ ਤਾਇਨਾਤ ਰਹੇ। ਇਸ ਤੋਂ ਇਲਾਵਾ ਦਿਲਜੀਤ ਦੀ ਅਪਣੀ ਨਿੱਜੀ ‘ਪਿੰਕ ਸੁਰੱਖਿਆ’ ਵੀ ਮੁੱਖ ਸਟੇਜ ਦੇ ਆਲੇ ਦੁਆਲੇ ਤਾਇਨਾਤ ਰਹੀ। ਦੂਜੇ ਪਾਸੇ ਚੰਡੀਗੜ੍ਹ ਪੁਲਸ ਵਲੋਂ ਦਿਲਜੀਤ ਦੇ ਇਸ ਸ਼ੋਅ ਨੂੰ ਲੈ ਕੇ ਟ੍ਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਇੰਦੌਰ 'ਚ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਹੋ ਗਈ ਲਾ ਲਾ ਲਾ ਲਾ...,ਸਿੱਖ ਭਾਈਚਾਰੇ ਨੇ ਪ੍ਰਗਟਾਈ ਚਿੰਤਾ
ਦਿਲਜੀਤ ਦੇ ਸ਼ੋਅ ਸਬੰਧੀ ਸੁਰੱਖਿਆ ਪ੍ਰਬੰਧ ਕਰੜੇ ਕਰਨ ਦੇ ਦਿੱਤੇ ਸੀ ਨਿਰਦੇਸ਼
ਇਕ ਵਾਰ ਤਾਂ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਦੇ ਆਲੇ ਦੁਆਲੇ ਜਾਮ ਵਰਗੀ ਸਥਿਤੀ ਪੈਦਾ ਹੋ ਗਈ ਸੀ। ਦੂਜੇ ਪਾਸੇ ਸਥਾਨਕ ਲੋਕਾਂ ਨੂੰ ਵੀ ਵਿਸ਼ੇਸ਼ ਸ਼ੋਅ ਕਾਰਨ ਮੁਸ਼ਕਿਲਾਂ ਆਈਆਂ। ਹਾਲਾਂਕਿ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਦੇ ਡੀਜੀਪੀ ਸੁਰਿੰਦਰ ਸਿੰਘ ਯਾਦਵ ਵਲੋਂ ਵੀ ਚੰਡੀਗੜ੍ਹ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸੁਰੱਖਿਆ ਪ੍ਰਬੰਧ ਕਰੜੇ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋ - ਨਹੀਂ ਟਲਿਆ ਦਿਲਜੀਤ ਦੋਸਾਂਝ, ਬਾਲ ਸੁਰੱਖਿਆ ਕਮਿਸ਼ਨ ਦੀ ਨਹੀਂ ਮੰਨੀ ਗੱਲ
21 ਦਸੰਬਰ ਨੂੰ ਏ.ਪੀ. ਢਿੱਲੋ ਲਾਉਣਗੇ ਰੌਣਕਾਂ
ਇਸ ਤੋਂ ਬਾਅਦ ਸੈਕਟਰ-34 ਦੇ ਪ੍ਰਦਰਸ਼ਨੀ ਮੈਦਾਨ ਵਿਚ 21 ਦਸੰਬਰ ਨੂੰ ਏ.ਪੀ. ਢਿੱਲੋ ਦਾ ਸ਼ੋਅ ਹੋ ਰਿਹਾ ਹੈ। ਇਸ ਤੋਂ ਬਾਅਦ ਸੈਕਟਰ 34 ਵਿਚ ਭਵਿੱਖ ਵਿਚ ਅਜਿਹਾ ਕੋਈ ਸ਼ੋਅ ਨਹੀਂ ਹੋਵੇਗਾ। ਜੇ ਭਵਿੱਖ ਵਿਚ ਕੋਈ ਸ਼ੋਅ ਹੋਵੇਗਾ ਤਾਂ ਉਹ ਸੈਕਟਰ-25 ਦੇ ਰੈਲੀ ਗਰਾਊਂਡ ਵਿਚ ਹੋਇਆ ਕਰੇਗਾ। ਕਿਉਂਕਿ ਦਿਲਜੀਤ ਦੇ ਸ਼ੋਅ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪੁੱਜਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ 'ਚ ਵੱਡੀ ਵਾਰਦਾਤ, ਚਾਕੂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
NEXT STORY