ਚੰਡੀਗੜ੍ਹ (ਵੈੱਬ ਡੈਸਕ): ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਪਾਕਿਸਤਾਨ-ਅਧਾਰਤ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨੈੱਟਵਰਕ ਦੇ ਇਕ ਮੁੱਖ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ, ਜਿਸ ਨੂੰ ਪਾਕਿਸਤਾਨ ਦੀ ISI ਦਾ ਸਮਰਥਨ ਪ੍ਰਾਪਤ ਸੀ। ਪੰਜਾਬ ਪੁਲਸ ਵੱਲੋਂ ਇਸ ਮਾਡਿਊਲ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਬਹੁਚਰਚਿਤ ਨਾਂਦੇੜ ਕਤਲਕਾਂਡ ਨਾਲ ਜੁੜੇ ਹੋਏ ਸਨ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਗੈਂਗਸਟਰਰ ਦਿਲਪ੍ਰੀਤ ਉਰਫ਼ ਬਾਬਾ ਦੀ ਭੂਮਿਕਾ ਦਾ ਵੀ ਖ਼ੁਲਾਸਾ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਬਰਖ਼ਾਸਤ ਕੀਤੇ ਜਾਣਗੇ ਇਹ ਮੁਲਾਜ਼ਮ! ਬਣ ਗਈਆਂ ਲਿਸਟਾਂ, ਪੜ੍ਹੋ ਪੂਰੇ ਵੇਰਵੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਨਾਂਦੇੜ ਕਤਲਕਾਂਡ ਦੇ 3 ਸਹਿ-ਮੁਲਜ਼ਮਾਂ ਨੂੰ ਕਾਬੂ ਕਰ ਕੇ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਮਾਡਿਊਲ ਨੂੰ ਤਬਾਹ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ, ਸ਼ੁਭਮ ਖੇਲਬੂਡੇ ਅਤੇ ਗੁਰਦੀਪ ਸਿੰਘ ਉਰਫ਼ ਦੀਪਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਉਰਫ਼ ਜੱਗੀ ਵਾਸੀ ਨਾਂਦੇੜ, ਮਹਾਰਾਸ਼ਟਰ, ਮਹਾਰਾਸ਼ਟਰ ਵਿਚ ਕਈ ਅਪਰਾਧਿਕ ਮਾਮਲਿਆਂ ਵਿਚ ਸਹਿ-ਮੁਲਜ਼ਮ ਹੈ। ਸ਼ੁਭਮ ਖੇਲਬੂਡੇ ਵਾਸੀ ਬੰਦਘਾਟ, ਵਜੀਰਾਬਾਦ, ਨਾਂਦੇੜ, ਮਹਾਰਾਸ਼ਟਰ ਵਿਚ ਮਾਡਿਊਲ ਦਾ ਇਕ ਸਰਗਰਮ ਸੰਚਾਲਕ ਹੈ ਅਤੇ ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਰਾਏਪੁਰ, ਥਾਣਾ ਨੂਰਪੁਰ ਬੇਦੀ, ਜ਼ਿਲ੍ਹਾ ਰੋਪੜ ਨੇ ਕਾਤਲਾਂ ਨੂੰ ਪਨਾਹ ਅਤੇ ਰਸਦ ਮੁਹੱਈਆ ਕਰਵਾਈ ਸੀ।
ਉਨ੍ਹਾਂ ਦੱਸਿਆ ਕਿ ਜਗਜੀਤ ਉਰਫ ਜੱਗੀ ਨੇ ਨਾਂਦੇੜ ਕਤਲ (10.02.2025) ਵਿਚ ਸ਼ਾਮਲ ਸ਼ੂਟਰਾਂ ਨੂੰ ਪਨਾਹ ਦਿੱਤੀ, ਉਨ੍ਹਾਂ ਨੂੰ ਸਾਜੋ-ਸਾਮਾਨ ਮੁਹੱਈਆ ਕਰਵਾਇਆ ਤੇ ਉਨ੍ਹਾਂ ਵਿਚਾਲੇ ਤਾਲਮੇਲ ਬਨਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ, ਇਸ ਕਤਲ ਦੀ ਯੋਜਨਾ ਨੂੰ ਰਿੰਦਾ ਨੇ ਸਰਹੱਦ ਪਾਰ ਤੋਂ ਬਣਾਈ ਸੀ। ਜਾਂਚ ਵਿਚ ਰਿੰਦਾ ਦੇ ਇਕ ਪੁਰਾਣੇ ਸਾਥੀ, ਜੇਲ੍ਹ ਵਿਚ ਬੰਦ ਗੈਂਗਸਟਰ ਦਿਲਪ੍ਰੀਤ ਉਰਫ ਬਾਬਾ ਦੀ ਭੂਮਿਕਾ ਦਾ ਵੀ ਖ਼ੁਲਾਸਾ ਹੋਇਆ ਹੈ, ਜਿਸ ਨੇ ਦੋਸ਼ੀਆਂ ਲਈ ਪੰਜਾਬ ਵਿਚ ਸੁਰੱਖਿਅਤ ਪਨਾਹਗਾਹਾਂ ਦਾ ਪ੍ਰਬੰਧ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਸ਼ਨੀ-ਐਤਵਾਰ ਤੇ ਤਿਉਹਾਰਾਂ 'ਤੇ ਵੀ ਆਉਣਾ ਪਵੇਗਾ ਦਫ਼ਤਰ
ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 8 ਜ਼ਿੰਦਾ ਕਾਰਤੂਸਾਂ ਦੇ ਨਾਲ ਇਕ .32 ਬੋਰ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸਾਂ ਦੇ ਨਾਲ ਇਕ 12 ਬੋਰ ਪੰਪ-ਐਕਸ਼ਨ ਬੰਦੂਕ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਕ ਮਹੱਤਵਪੂਰਨ ਕਾਮਯਾਬੀ ਹੈ ਜਿਸ ਵਿਚ ਇਕ ਸੰਗਠਿਤ ਅੱਤਵਾਦ ਅਤੇ ਅਪਰਾਧੀ ਸਿੰਡੀਕੇਟ ਨੂੰ ਨਸ਼ਟ ਕੀਤਾ ਗਿਆ ਹੈ, ਜੋ ਵੱਖ-ਵੱਖ ਰਾਜਾਂ ਵਿਚ ਫੈਲਿਆ ਹੋਇਆ ਸੀ ਅਤੇ ਜਿਸ ਨੂੰ BKI ਅੱਤਵਾਦੀ ਵੱਲੋਂ ਚਲਾਇਆ ਜਾ ਰਿਹਾ ਸੀ। ਮੋਹਾਲੀ ਦੇ SSOC ਪੁਲਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅਜਿਹੇ ਅੰਤਰ-ਰਾਜੀ ਅੱਤਵਾਦ ਅਤੇ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਏਐੱਸਆਈ ਦੀ ਡਿਊਟੀ ਦੌਰਾਨ ਮੌਤ
NEXT STORY