ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ। ਦੱਸ ਦੇਈਏ ਬੀਤੇ ਦਿਨ ਡਿੰਪੀ ਢਿੱਲੋਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਡਿੰਪੀ ਢਿੱਲੋਂ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਜ਼ਿਕਰਯੋਗ ਹੈ ਕਿ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਵੀ ਸਨ ਅਤੇ 2 ਵਾਰ ਅਕਾਲੀ ਦਲ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਇਹ ਵੀ ਦੱਸਣਯੋਗ ਹੈ ਕਿ ਗਿੱਦੜਬਾਹਾ 'ਚ ਜ਼ਿਮਨੀ ਚੋਣ ਹੋਣੀ ਹੈ ਅਤੇ ਸੁਖਬੀਰ ਬਾਦਲ ਪਿਛਲੇ ਕੁਝ ਦਿਨਾਂ ਤੋਂ ਇਸ ਹਲਕੇ 'ਚ ਸਰਗਰਮ ਹਨ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਸੀ ਪਰ ਅਜੇ ਤੱਕ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਹਨ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ
ਕੱਲ੍ਹ ਛੱਡਿਆ ਸੀ ਅਕਾਲੀ ਦਲ
ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਅਤੇ ਪਾਰਟੀ ਦੀ ਟਿਕਟ 'ਤੇ ਦੋ ਵਾਰ ਚੋਣ ਲੜ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਬੀਤੇ ਦਿਨੀਂ ਅਕਾਲੀ ਦਲ ਛੱਡਣ ਦਾ ਐਲਾਨ ਕੀਤਾ ਸੀ। ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਦੇ ਸਮੂਹ ਅਹੁਦਿਆਂ ਤੋਂ ਅਸਤੀਫਾ ਦਿੰਦਿਆਂ ਸੋਸ਼ਲ ਮੀਡੀਆ 'ਤੇ ਸੁਨੇਹਾ ਦਿੰਦਿਆਂ ਆਖਿਆ ਕਿ ਉਹ ਕਰੀਬ 35 ਸਾਲ ਤੋਂ ਅਕਾਲੀ ਦਲ ਦੀ ਸੇਵਾ ਕਰ ਰਹੇ ਸਨ ਅਤੇ ਉਨ੍ਹਾਂ ਪਾਰਟੀ ਦਾ ਹਰ ਹੁਕਮ ਸਿਰ ਮੱਥੇ ਮੰਨਿਆ ਪਰ ਇਸ ਸਾਲ ਜਨਵਰੀ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਅਚਾਨਕ ਇਹ ਕਿਹਾ ਗਿਆ ਕਿ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੇ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਚੋਣ ਲੜਨੀ ਹੈ ਤੇ ਉਹ (ਡਿੰਪੀ ਢਿੱਲੋਂ) ਆਪਣਾ ਵੇਖ ਲੈਣ। ਇਸ ਤੋਂ ਬਾਅਦ ਫਿਰ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ਤੋਂ ਉਨ੍ਹਾਂ ਨੂੰ (ਡਿੰਪੀ ਢਿੱਲੋਂ) ਕੰਮ ਸਾਂਭਣ ਲਈ ਕਿਹਾ ਪਰ ਹੁਣ ਮੁੜ ਇਹ ਸਪੱਸ਼ਟ ਹੋ ਗਿਆ ਹੈ ਕਿ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਨੂੰ ਚੋਣ ਲੜਾਈ ਜਾਣੀ ਹੈ। ਇਸ ਲਈ ਉਹ ਆਪਣੇ ਮਨ ਉਤੇ ਪਏ ਬੋਝ ਨੂੰ ਹੋਰ ਨਹੀਂ ਸਹਾਰ ਸਕਦੇ ਜਿਸ ਕਰਕੇ ਉਨ੍ਹਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕੋਈ ਵੀ ਰਾਜਸੀ ਫੈਸਲਾ ਲੈਣ ਤੋਂ ਪਹਿਲਾਂ ਆਪਣੇ ਵਰਕਰਾਂ ਨਾਲ ਸਲਾਹ ਕਰਨਗੇ।
ਇਹ ਵੀ ਪੜ੍ਹੋ- ਪਤੰਗ ਉਡਾਉਂਦੇ ਫੜੇ ਜਾਣ 'ਤੇ 5 ਸਾਲ ਦੀ ਕੈਦ ਤੇ ਲੱਗੇਗਾ 20 ਲੱਖ ਦਾ ਜੁਰਮਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਤੋ-ਰਾਤ ਕਬਾੜੀਏ ਦੀ ਚਮਕੀ ਕਿਸਮਤ, ਬਣਿਆ ਕਰੋੜਪਤੀ
NEXT STORY