ਦੀਨਾਨਗਰ (ਕਪੂਰ) : ਨੇੜੇ ਪਿੰਡ ਭਟੋਆ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ-ਸਰਕਟ ਹੋਣ ਨਾਲ ਅੱਗ ਲੱਗਣ ਕਾਰਣ ਮਹਾਰਾਜ ਜੀ ਦੇ 2 ਪਾਵਨ ਸਰੂਪ ਅਤੇ 3 ਪੋਥੀਆਂ ਅੱਗ ਦੀ ਭੇਟ ਚੜ੍ਹ ਗਈਆਂ। ਪਿੰਡ ਵਾਸੀਆਂ ਵਲੋਂ ਪੁਲਸ ਨੂੰ ਇਸ ਸਬੰਧੀ ਇਤਲਾਹ ਦੇਣ ਤੋਂ ਬਾਅਦ ਥਾਣਾ ਮੁਖੀ ਬਲਦੇਵ ਰਾਜ ਸ਼ਰਮਾ ਦੀ ਅਗਵਾਈ ਹੇਠ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਮੁੱਢਲੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਮੌਕੇ ਗ੍ਰੰਥੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਈਟ ਜ਼ਿਆਦਾ ਆਉਣ ਕਾਰਣ ਇਹ ਘਟਨਾ ਵਾਪਰੀ ਹੈ, ਜਿਸ ਨਾਲ ਪਿੰਡ ਦੇ ਲੋਕਾਂ ਦੇ ਵੀ ਕਈ ਬਿਜਲੀ ਨਾਲ ਚੱਲਣ ਵਾਲੇ ਸਾਮਾਨ ਸੜੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਿੰਡ ਭਟੋਆ 'ਚ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗ ਗਈ ਹੈ ਅਤੇ ਉਥੇ ਪਹੁੰਚ ਕੇ ਛਾਣਬੀਣ ਕਰਨ 'ਤੇ ਪਤਾ ਲੱਗਾ ਕਿ ਲਾਈਟ ਜ਼ਿਆਦਾ ਆਉਣ ਕਰ ਕੇ ਪੱਖੇ ਦੀ ਵੈਰਿੰਗ ਨੂੰ ਅੱਗ ਲੱਗ ਗਈ, ਜਿਸ ਕਾਰਣ ਮਹਾਰਾਜ ਜੀ ਦੇ 2 ਪਾਵਨ ਸਰੂਪ ਅਤੇ 3 ਪੋਥੀਆਂ ਅਗਨੀ ਭੇਟ ਹੋ ਗਈਆਂ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਮਦਦ ਨਾਲ ਗੋਇੰਦਵਾਲ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਹੁਣ ਪੰਜਾਬ 'ਚ ਸੇਵਾਮੁਕਤੀ ਤੋਂ ਬਾਅਦ ਨਹੀਂ ਮਿਲੇਗਾ ਸੇਵਾਕਾਲ 'ਚ ਵਾਧਾ
NEXT STORY