ਦੀਨਾਨਗਰ (ਗੁਰਪ੍ਰੀਤ) - ਦੀਨਾਨਗਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ. ’ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਏ.ਟੀ.ਐੱਮ. ’ਚ ਅੱਗ ਲੱਗੀ ਦੇਖ ਲੋਕਾਂ ਵਲੋਂ ਕਰਮਚਾਰੀਆਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਇਕ ਘੰਟੇ ਬੀਤਣ ਦੇ ਬਾਬਜੂਦ ਫਾਇਰ ਬ੍ਰਿਗੇਡ ਨਹੀਂ ਪਹੁੰਚੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵੀ ਮੌਕੇ ’ਤੇ ਪਹੁੰਚ ਗਈ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਵਿਖੇ ਸੜਕ ਹਾਦਸੇ ’ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਸਟਾਫ਼ ਨੇ ਦੱਸਿਆ ਕਿ ਉਨ੍ਹਾਂ ਦਾ ਕਰਮਚਾਰੀ ਬੈਂਕ ’ਚ ਸਫ਼ਾਈ ਕਰ ਰਿਹਾ ਸੀ ਤਾਂ ਅਚਾਨਕ ਏ.ਟੀ.ਐੱਮ. ’ਚ ਧੁਆ ਨਿਕਲਣ ਲੱਗ ਪਿਆ। ਦੇਖਿਆ ਤਾਂ ਏ.ਟੀ.ਐੱਮ. ’ਚ ਅੱਗ ਲੱਗੀ ਹੋਈ ਸੀ। ਸੂਚਨਾ ਮਿਲਣ ’ਤੇ ਕਰਚਾਰੀਆਂ ਨੇ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ। ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਦੱਸਿਆ ਕਿ ਅੱਗ ਲੱਗਣ ਨਾਲ ਏ.ਟੀ.ਐੱਮ. ਦਾ ਨੁਕਸਾਨ ਹੋਇਆ ਹੈ ਪਰ ਜੇ ਜ਼ਿਆਦਾ ਅੱਗ ਹੁੰਦੀ ਤਾਂ ਬੈਂਕ ਦਾ ਵੀ ਵੱਡਾ ਨੁਕਸਾਨ ਹੋ ਸਕਦਾ ਸੀ। ਬੈਂਕ ਕਰਮਚਾਰੀ ਨੇ ਦੱਸਿਆ ਕਿ ਏ.ਟੀ.ਐੱਮ. ’ਚ ਕੈਸ਼ ਵੀ ਹੈ, ਜਿਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਭਾਰੀ ਮੀਂਹ ਦੇ ਚੱਲਦਿਆਂ ਡਿੱਗੀ ਕੰਧ, ਕਈ ਕਾਰਾਂ ਹੋਈਆਂ ਚਕਨਾਚੂਰ (ਤਸਵੀਰਾਂ)
ਸੰਧਵਾਂ ਵੱਲੋਂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
NEXT STORY