ਦੀਨਾਨਗਰ (ਦੀਪਕ) : ਪੁਲਵਾਮਾ ਹਮਲੇ ਖਿਲਾਫ ਲੋਕਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਸਰਹੱਦੀ ਖੇਤਰਾਂ ਦੇ ਲੋਕ ਪਾਕਿਸਤਾਨ ਨਾਲ ਲੋਹਾ ਤਿਆਰ ਹਨ। ਕੇਂਦਰ ਸਰਕਾਰ ਵਲੋਂ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ, ਇਸ ਨਾਲ ਪਾਕਿਸਤਾਨ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਸਰਕਾਰ ਦੇ ਇਸ ਫੈਸਲੇ ਤੋਂ ਦੀਨਾਨਗਰ ਵਾਸੀ ਕਾਫੀ ਖੁਸ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਪਾਣੀ ਬੰਦ ਕਰਨ ਦਾ ਫੈਸਲਾ ਸ਼ਲਾਘਾ ਯੋਗ ਹੈ। ਇਸ ਨਾਲ ਪੰਜਾਬ ਨੂੰ ਵੀ ਕਾਫੀ ਲਾਭ ਮਿਲੇਗਾ। ਇਸ ਨਾਲ ਪਾਕਿਸਤਾਨ ਨੂੰ ਪਾਣੀ ਦੀ ਬੂੰਦ-ਬੂੰਦ ਲਈ ਤਰਸਣਾ ਪਵੇਗਾ ਤੇ ਉਨ੍ਹਾਂ ਦੀ ਖੇਤੀਬਾੜੀ ਨੂੰ ਕਾਫੀ ਨੁਕਸਾਨ ਪਹੁੰਚੇਗਾ। ਇਸ ਨਾਲ ਸਾਡਾ ਪਾਣੀ ਸਾਡੇ ਕੋਲ ਰਹੇਗਾ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਕਿਸਤਾਨ ਨੂੰ ਬਹੁਤ ਫਰਕ ਪਵੇਗਾ ਤੇ ਉਨ੍ਹਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਵੇਗਾ।
ਗ੍ਰੰਥੀ ਦੀ ਲਾਪਰਵਾਹੀ, ਚੂਹਿਆਂ ਨੇ ਕੁਤਰਿਆ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਦਾ ਸੁਖ-ਆਸਣ
NEXT STORY