ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਨੈਸ਼ਨਲ ਹਾਈਵੇ 'ਤੇ ਨਾਕੇਬੰਦੀ ਦੌਰਾਨ ਸਵਿਫਟ ਕਾਰ ਨੂੰ ਰੋਕਿਆ ਤਾਂ ਗੱਡੀ 'ਚ ਸਵਾਰ ਨੌਜਵਾਨਾਂ ਕੋਲੋਂ 262 ਗ੍ਰਾਮ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਦੀਨਾਨਗਰ ਰਜਿੰਦਰ ਸਿੰਘ ਮਨਹਾਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੁਲਸ ਸਪੈਸ਼ਲ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ, ਜਦ ਗੁਰਦਾਸਪੁਰ ਵਾਲੀ ਸਾਈਡ ਤੋਂ ਇੱਕ ਸਵਿਫਟ ਗੱਡੀ ਪੀਬੀ 35 ਏ ਕੇ 5305 ਆਈ ਤਾਂ ਉਸਨੂੰ ਰੋਕਿਆ ਗਿਆ ਉਸ ਵਿੱਚ ਸਵਾਰ ਦੋ ਨੌਜਵਾਨਾਂ ਦੀ ਜਦ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਕੋਲੋਂ 262 ਗ੍ਰਾਮ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ-ਰੇਲਵੇ ਵਿਭਾਗ ਦਾ ਵੱਡਾ ਐਲਾਨ, ਤਿਉਹਾਰਾਂ ਦੇ ਮੱਦੇਨਜ਼ਰ ਯਾਤਰੀਆਂ ਲਈ ਚਲਾਈਆਂ ਵਿਸ਼ੇਸ਼ ਟਰੇਨਾਂ
ਪੁਲਸ ਮੁਤਾਬਕ ਕਾਬੂ ਕੀਤੇ ਮੁਲਜ਼ਮਾ ਦੀ ਪਹਿਚਾਣ ਅਬੋਜੀਤ ਪੁੱਤਰ ਅਸ਼ਵਨੀ ਕੁਮਾਰ ਵਾਸੀ ਪੱਖਰੀ ਜਨਿਆਲ ਥਾਣਾ ਨਰੋਟ ਜੈਮਲ ਸਿੰਘ ਤੇ ਅਸਾਮਦੀਨ ਉਰਫ ਆਸ਼ੂ ਪਿੰਡ ਪੰਡੋਰੀ ਨੇੜੇ ਨਗਰੀ ਜ਼ਿਲ੍ਹਾ ਕਠੂਆ ਜੰਮੂ ਕਸ਼ਮੀਰ ਵਜੋਂ ਦੱਸੀ ਗਈ ਹੈ। ਪੁਲਸ ਵੱਲੋਂ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪੀੜਤਾਂ ਲਈ ਆਮ ਆਦਮੀ ਪਾਰਟੀ ਦੇ ਸਾਂਸਦ ਨੇ ਕੀਤਾ ਵੱਡਾ ਐਲਾਨ
NEXT STORY