ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਦੀਨਾਨਗਰ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਆਧਾਰ 'ਤੇ ਨਾਕਾਬੰਦੀ ਕਰਕੇ ਚੋਰੀਸ਼ੁਦਾ 2 ਮੋਟਰਸਾਈਕਲਾਂ ਨੂੰ ਵੇਚਣ ਲਈ ਗਾਹਕਾਂ ਦੀ ਭਾਲ ਕਰ ਰਹੇ 2 ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਟੀ.ਪੁਆਇੰਟ 'ਤੇ ਪੁਲਸ ਪਾਰਟੀ ਵੱਲੋਂ ਸ਼ਰਾਰਤੀ ਅਨਸਰਾਂ ਦੇ ਸਬੰਧ ਵਿੱਚ ਗਸ਼ਤ ਕੀਤੀ ਜਾ ਰਹੀ ਸੀ ਕਿਸੇ ਮੁਖਬਰ ਖਾਸ ਦੀ ਇਤਲਾਹ ਤੇ ਟੀ.ਪੁਆਟਿੰਟ ਪਿੰਡ ਖੋਜੇਪੁਰ ਨੇੜੇ ਰਣਜੀਤ ਬਾਗ ਤੋਂ ਚੋਰੀਸ਼ੁਦਾ ਮੋਟਰਸਾਇਕਲ ਬਜਾਜ ਪਲੈਟੀਨਾ ਬਿਨਾਂ ਨੰਬਰੀ ਅਤੇ ਹੀਰੋ ਸਪਲੈਂਡਰ ਪਲੱਸ ਸਮੇਤ 2 ਨੋਜਵਾਨਾਂ ਨੂੰ ਕਾਬੂ ਕੀਤਾ ਹੈ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਇਹ ਮੋਟਰਸਾਇਕਲ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪਿੰਡ ਬਰਿਆਰ ਤੋਂ ਚੋਰੀ ਕੀਤੇ ਸਨ। ਅੱਜ ਉਨ੍ਹਾਂ ਨੂੰ ਵੇਚਣ ਲਈ ਕਿਸੇ ਗਾਹਕ ਦੀ ਭਾਲ ਵਿੱਚ ਸੀ। ਫੜੇ ਗਏ ਦੋਸ਼ੀਆਂ ਦੀ ਪਛਾਣ ਸਾਬੀ ਪੁੱਤਰ ਨਿੰਦਰ ਮਸੀਹ ਵਾਸੀ ਬਾਸਰਪੁਰਾ ਬਟਾਲਾ ਹਾਲ ਖੋਜੇਪੁਰ ਅਤੇ ਬਲਦੇਵ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਸ਼ਾਲੇਚੱਕ ਥਾਣਾ ਕਲਾਨੌਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਦੋਨੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਨਾਮਜ਼ਦਗੀ ਦਾਖ਼ਲ ਕਰਨ ਦੇ ਦੂਜੇ ਦਿਨ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ: ਸਿਬਿਨ ਸੀ
NEXT STORY