ਗੁਰਦਾਸਪੁਰ (ਰਾਕੇਸ਼ ਗੁਪਤਾ) - ਗੁਰਦਾਸਪੁਰ ਸ਼ਹਿਰ ਦੇ ਦੀਨਾਨਗਰ ਰੋੜ ਤੋਂ ਪੁਲਸ ਵਲੋਂ ਹੱਥਿਆਰਾਂ ਨਾਲ ਲੈਂਸ ਚਾਰ ਗੱਡੀਆਂ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਗੱਡੀਆਂ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈਂਦੇ ਹੋਏ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਪੁਲਸ ਵਲੋਂ ਸ਼ਹਿਰ ’ਚ ਗਸ਼ਤ ਕੀਤੀ ਜਾ ਰਹੀ ਹੈ। ਗਸ਼ਤ ਦੌਰਾਨ ਉਨ੍ਹਾਂ ਨੂੰ ਜੇਲ ਰੋਡ ਤੋਂ ਗੱਡੀਆਂ ਦਾ ਕਾਫ਼ਲਾ ਮਿਲਿਆ, ਜਿਸ ਦੀ ਤਲਾਸ਼ੀ ਲੈਣ ’ਤੇ ਵੱਡੀ ਗਿਣਤੀ ’ਚ ਹੱਥਿਆਰ ਬਰਾਮਦ ਹੋਏ। ਪੁਲਸ ਨੇ ਚਾਰੇ ਗੱਡੀਆਂ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਰੂਪਨਗਰ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਜਾਰੀ, ਪੋਲਿੰਗ ਬੂਥਾਂ ’ਤੇ ਲੱਗੀਆਂ ਲੰਬੀਆਂ ਲਾਈਨਾਂ
NEXT STORY