ਜਲੰਧਰ (ਪੁਨੀਤ)–ਆਦਮਪੁਰ ਸਿਵਲ ਏਅਰਪੋਰਟ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋਣ ’ਤੇ ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਅਤੇ ਦੋਆਬਾ ਖੇਤਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਵਧਾਈ ਦਿੱਤੀ। ਉਨ੍ਹਾਂ ਨੇ ਇਸ ਨੂੰ ਦੋਆਬਾ ਖੇਤਰ ਲਈ ਗੇਮ ਚੇਂਜਰ ਦੱਸਿਆ ਅਤੇ ਕਿਹਾ ਕਿ ਇਸ ਨਾਲ ਨਾ ਸਿਰਫ਼ ਘਰੇਲੂ ਸਗੋਂ ਅੰਤਰਰਾਸ਼ਟਰੀ ਯਾਤਰਾ ਲਈ ਵੀ ਬਿਹਤਰ ਕੁਨੈਕਟੀਵਿਟੀ ਮਿਲੇਗੀ।
ਇਹ ਵੀ ਪੜ੍ਹੋ: ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ ਪੈਣਗੇ ਦਫ਼ਤਰਾਂ ਦੇ ਚੱਕਰ

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਯਾਤਰੀ ਮੁੰਬਈ ਹੁੰਦੇ ਹੋਏ ਗੋਆ, ਚੇਨਈ ਅਤੇ ਐਮਸਟਰਡਮ ਵਰਗੇ ਘਰੇਲੂ ਅਤੇ ਅੰਤਰਰਾਸ਼ਟਰੀ ਸਥਾਨਾਂ ਲਈ ਆਸਾਨੀ ਨਾਲ ਯਾਤਰਾ ਕਰ ਸਕਣਗੇ। ਇਹ ਉਡਾਣ ਪੰਜਾਬ ਦੇ ਐੱਨ. ਆਰ. ਆਈ. ਅਤੇ ਉਦਯੋਗਿਕ ਖੇਤਰ ਲਈ ਇਕ ਵੱਡੀ ਸੁਵਿਧਾ ਸਾਬਤ ਹੋਵੇਗੀ। ਡੀ. ਸੀ. ਅਗਰਵਾਲ ਨੇ ਦੱਸਿਆ ਕਿ ਹੁਣ ਆਦਮਪੁਰ ਤੋਂ ਨਵੀਂ ਦਿੱਲੀ ਲਈ ਸਿੱਧੀ ਫਲਾਈਟ ਸ਼ੁਰੂ ਕਰਵਾਉਣ ਦੀ ਦਿਸ਼ਾ ਵਿਚ ਵੱਖ-ਵੱਖ ਏਅਰਲਾਈਨ ਕੰਪਨੀਆਂ ਨਾਲ ਗੱਲਬਾਤ ਸ਼ੁਰੂ ਹੋ ਚੁੱਕੀ ਹੈ। ਜਲਦ ਹੀ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਅਤੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਮੁੰਬਈ ਉਡਾਣ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਹ ਵੀ ਪੜ੍ਹੋ: ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੁਣ ਆਦਮਪੁਰ ਏਅਰਪੋਰਟ ਤਕ ਸੜਕ ਮਾਰਗ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਵੀ ਯਤਨ ਕੀਤੇ ਜਾਣਗੇ ਤਾਂ ਜੋ ਯਾਤਰੀਆਂ ਨੂੰ ਜ਼ਿਆਦਾ ਸੁਵਿਧਾ ਮਿਲ ਸਕੇ। ਇਸ ਮੌਕੇ ਐੱਸ. ਡੀ. ਐੱਮ. ਆਦਮਪੁਰ ਵਿਵੇਕ ਮੋਦੀ ਨੇ ਬੁੱਧਵਾਰ ਨੂੰ ਆਦਮਪੁਰ ਸਿਵਲ ਏਅਰਪੋਰਟ ਪਹੁੰਚ ਕੇ ਪਹਿਲੀ ਉਡਾਣ ਦੇ ਸ਼ੁੱਭਆਰੰਭ ’ਤੇ ਖੁਸ਼ੀ ਜਤਾਈ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਨਵੀਂ ਹਵਾਈ ਸੇਵਾ ਨਾਲ ਇਲਾਕੇ ਦੇ ਲੋਕਾਂ ਦਾ ਸਫ਼ਰ ਆਸਾਨ ਹੋਵੇਗਾ ਅਤੇ ਆਰਥਿਕ ਵਿਕਾਸ ਨੂੰ ਵੀ ਬੜ੍ਹਾਵਾ ਮਿਲੇਗਾ।
ਇਹ ਵੀ ਪੜ੍ਹੋ: ਫਿਰ ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸੈਰ ਕਰ ਰਹੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਖਨਾ ਝੀਲ ਦੇ ਅਚਾਨਕ ਖੋਲ੍ਹੇ ਗਏ ਫਲੱਡ ਗੇਟ! ਜਾਣੋ ਕਿਉਂ ਕਰਨਾ ਪਿਆ ਅਜਿਹਾ
NEXT STORY