ਚੰਡੀਗੜ੍ਹ (ਬਿਊਰੋ) - ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਿੱਖ ਸ਼ਰਧਾਲੂਆਂ ਲਈ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਵਾਸਤੇ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤਕ ਸਿੱਧੀ ਉਡਾਣ ਸ਼ੁਰੂ ਕਰਨ ਲਈ ਅੱਜ ਰਾਜ ਸਿਵਲ ਹਵਾਬਾਜ਼ੀ ਮੰਤਰੀ ਜੈਯੰਤ ਸਿਨਹਾ ਦਾ ਧੰਨਵਾਦ ਕੀਤਾ । ਇਹ ਸਿੱਧੀ ਉਡਾਣ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਹਫ਼ਤੇ ਦੇ ਆਖ਼ਰੀ ਦਿਨਾਂ ਵਿਚ ਦੋ ਵਾਰ ਜਾਇਆ ਕਰੇਗੀ ।ਇਸ ਸਬੰਧੀ ਸਿੱਖ ਸੰਗਤ ਦੇ ਕਹਿਣ ਉੱਤੇ ਹਰਸਿਮਰਤ ਵਲੋਂ ਹਵਾਬਾਜ਼ੀ ਮੰਤਰੀ ਨੂੰ ਬੇਨਤੀ ਕੀਤੀ ਗਈ ਸੀ ।
ਉਨ੍ਹਾਂ ਨੇ ਸਿਨਹਾ ਨੂੰ ਬਰਮਿੰਘਮ ਤੋਂ ਅੰਮ੍ਰਿਤਸਰ ਲਈ ਸਿੱਧੀ ਕੌਮਾਂਤਰੀ ਉਡਾਣ ਮੁੜ ਸ਼ੁਰੂ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ ਇਸ ਉਡਾਣ ਨੂੰ ਦੁਬਾਰਾ ਸ਼ੁਰੂ ਕਰਵਾਉਣ ਲਈ ਪੰਜਾਬੀਆਂ ਅਤੇ ਵਿਦੇਸ਼ ਵਿਚ ਰਹਿੰਦੇ ਪ੍ਰਵਾਸੀਆਂ ਵੱਲੋਂ ਜ਼ੋਰਦਾਰ ਮੰਗ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ ਇਹ ਉਡਾਣ ਦਿੱਲੀ ਤੋਂ ਹੋ ਕੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਰਮਿੰਘਮ ਨੂੰ ਸਿੱਧੀ ਉਡਾਣ ਸ਼ੁਰੂ ਹੋਣ ਨਾਲ ਉੁਨ੍ਹਾਂ ਪ੍ਰਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ, ਜਿਹੜੇ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣਾ ਚਾਹੁੰਦੇ ਹਨ।
ਬਜ਼ੁਰਗ ਕਾਂਗਰਸੀ ਔਰਤਾਂ ਨੇ ਆਪਣੀ ਹੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ 'ਤੇ ਲਗਾਏ ਧੱਕੇਸ਼ਾਹੀ ਦੇ ਦੋਸ਼
NEXT STORY