ਅੰਮ੍ਰਿਤਸਰ (ਵੈਬ ਡੈਸਕ)- ਕੈਨੇਡਾ ਜਾਣ ਵਾਲੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਕੈਨੇਡਾ ਜਾਣ ਲਈ ਪੰਜਾਬ ਦੇ ਲੋਕਾਂ ਨੂੰ ਅੰਮ੍ਰਿਤਸਰ ਤੋਂ ਹੀ ਸਿੱਧੀ ਟੋਰਾਂਟੋ ਲਈ ਉਡਾਣ ਦੀ ਸਹੂਲਤ ਉਪਲੱਬਧ ਹੋਵੇਗੀ। ਏਅਰ ਇੰਡੀਆਂ ਵਲੋਂ ਅੰਮ੍ਰਿਤਸਰ ਤੋਂ ਟੋਰਾਂਟੇ ਤੇ ਟੋਰਾਂਟੋ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਦੀ ਸ਼ੁਰੂਆਤ 27 ਸਤੰਬਰ ਤੋਂ ਕੀਤੀ ਜਾ ਰਹੀ ਹੈ। ਇਸ ਦਿਨ ਵਿਸ਼ਵ ਸੈਰ-ਸਪਾਟਾ ਦਿਵਸ ਵੀ ਹੈ। ਇਸ ਸੰਬੰਧੀ ਅੱਜ ਰਸਮੀ ਐਲਾਣ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਕੀਤਾ ਗਿਆ। ਉਨ੍ਹਾਂ ਇਸ ਸੰਬੰਧੀ ਇਕ ਟਵੀਟ ਵੀ ਕੀਤਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ-ਦਿੱਲੀ-ਟੋਰਾਂਟੇ ਲਈ ਫਲਾਈਟ ਹਫਤੇ ਵਿਚ ਤਿੰਨ ਦਿਨ ਉਡਾਣ ਭਰੇਗੀ।
ਇਸ ਟਵੀਟ ਦੇ ਨਾਲ ਹੀ ਕੈਨੇਡਾ ਦੀ ਸਿਆਸਤਦਾਨ ਤੇ ਲਿਬਰਲ ਪਾਰਟੀ ਦੀ ਮੈਂਬਰ ਰੁਬੀ ਢੱਲਾ ਨੇ ਵੀ ਇਸ ਟਵੀਟ ਨੂੰ ਰੀ-ਟਵੀਟ ਕਰਦਿਆਂ ਲਿਖਿਆ ਹੈ ਕਿ ਆਖਰ ਕਈ ਸਾਲਾਂ ਦੀ ਮਹਿਨਤ ਤੋਂ ਬਾਅਦ ਕੈਨੇਡੀਅਨ ਲੋਕ ਹੁਣ ਟੋਰਾਂਟੋ ਤੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਲਈ ਸਿੱਧੀ ਉਡਾਣ ਭਰ ਸਕਣਗੇ। ਇਸ ਲਈ ਉਨ੍ਹਾਂ ਨੇ ਭਾਰਤੀ ਪ੍ਰਧਾਨ ਮੰਤਰੀ ਤੇ ਕੇਂਦਰੀ ਰਾਜ ਮੰਤਰੀ ਹਰਦੀਪ ਪੁਰੀ ਦਾ ਵੀ ਧੰਨਵਾਦ ਕੀਤਾ।
ਫਤਿਹਵੀਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਕੰਵਰ ਗਰੇਵਾਲ
NEXT STORY