ਅੰਮ੍ਰਿਤਸਰ— ਪੰਜਾਬ ਦੌਰੇ 'ਤੇ ਆਏ ਪਹਿਲੇ ਦਸਤਾਰਧਾਰੀ ਸਿੱਖ ਐੱਮ. ਪੀ. ਤਨਮਨਜੀਤ ਸਿੰਘ ਢੇਸੀ ਵੱਲੋਂ ਅੰਮ੍ਰਿਤਸਰ ਤੋਂ ਯੂ. ਕੇ. ਦੀ ਸਿੱਧੀ ਫਲਾਈਟ ਸ਼ੁਰੂ ਕਰਨ ਦੇ ਮੁੱਦੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਏਵੀਏਸ਼ਨ ਟੈਕਸ ਵਿਚ ਛੋਟ ਦੇਣ 'ਤੇ ਵਿਚਾਰ ਕਰ ਸਕਦੀ ਹੈ।
ਬੀਤੇ ਦਿਨੀਂ ਮਨਪ੍ਰੀਤ ਬਾਦਲ ਨਾਲ ਮੁਲਾਕਾਤ ਦੌਰਾਨ ਢੇਸੀ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਏਅਰਪੋਰਟ 'ਤੇ ਅੰਤਰਰਾਸ਼ਟਰੀ ਫਲਾਈਟਾਂ ਦੀ ਲੈਂਡਿੰਗ ਲਈ ਏਅਰਲਾਈਨਜ਼ ਨੂੰ ਇਨਸੈਂਟਿਵ ਦੇ ਕੇ ਵੀ ਉਤਸ਼ਾਹਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੱਛਮੀ ਬੰਗਾਲ ਵਾਂਗ ਵਿਚ ਅੰਤਰਰਾਸ਼ਟਰੀ ਏਅਰਲਾਈਨਜ਼ ਨੂੰ ਟੈਕਸ ਫਰੀ ਕਰਨਾ ਚਾਹੀਦਾ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਜੇਕਰ ਕੋਈ ਵੀ ਅੰਤਰਰਾਸ਼ਟਰੀ ਫਲਾਈਟ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਉਹ ਟੈਕਸ ਹਟਾਉਣ ਤੋਂ ਵਿਚਾਰ ਕਰ ਸਕਦੇ ਹਨ।
ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਪੰਜਾਬ ਵਿਚ ਰੁਜ਼ਗਾਰ ਦੇ ਬਿਹਤਰੀਨ ਮੌਕੇ ਪੈਦਾ ਹੋਣਗੇ। ਢੇਸੀ ਨੇ ਇਹ ਵੀ ਕਿਹਾ ਕਿ ਉਹ ਯੂ. ਕੇ. ਦੀਆਂ ਅੰਤਰਰਾਸ਼ਟਰੀ ਏਅਰਲਾਈਨਜ਼ ਨਾਲ ਵੀ ਇਸ ਮੁੱਦੇ 'ਤੇ ਗੱਲ ਕਰਨਗੇ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਤੇ ਲੰਡਨ ਵਿਚਕਾਰ ਸਿੱਧੀਆਂ ਉਡਾਣਾਂ ਦੀ ਸ਼ੁਰੂਆਤ ਕਰਨ ਲਈ ਉਤਸ਼ਾਹਤ ਕਰਨਗੇ। ਢੇਸੀ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਸਿਵਲ ਏਵੀਏਸ਼ਨ ਮੰਤਰੀ ਜੇਅੰਤ ਸਿਨਾਹ ਨਾਲ ਵੀ ਗੱਲਬਾਤ ਕਰਦੇ ਹੋਏ ਇਹ ਮੁੱਦਾ ਚੁੱਕਿਆ ਅਤੇ ਕਿਹਾ ਕਿ ਅੰਮ੍ਰਿਤਸਰ-ਯੂ. ਕੇ. ਦੀਆਂ ਸਿੱਧੀਆਂ ਉਡਾਣਾਂ ਨੂੰ ਰੱਦ ਕੀਤੇ ਜਾਣ ਦੇ ਫੈਸਲੇ ਨੂੰ ਐੱਨ. ਆਰ. ਆਈ. ਪੰਜਾਬ ਨਾਲ ਕੇਂਦਰ ਵੱਲੋਂ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਵਿਵਹਾਰ ਦੇ ਰੂਪ ਵਿਚ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਸ਼ੁਰੂਆਤ ਨਾਲ ਨਾ ਸਿਰਫ ਲੋਕਾਂ ਨੂੰ ਸਹੂਲਤੀਅਤ ਹੋਵੇਗੀ, ਸਗੋਂ ਅੰਮ੍ਰਿਤਸਰ ਦੇ ਸੈਰ-ਸਪਾਟਾ ਉਦਯੋਗ ਨੂੰ ਵੀ ਕਾਫੀ ਲਾਭ ਹੋਵੇਗਾ।
ਜਮੂਹਰੀ ਕਿਸਾਨ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਮੈਂਬਰਾਂ ਦੀ 11 ਨੂੰ ਜੰਡਿਆਲੇ ਦੇ ਪਿੰਡਾਂ 'ਚ ਮੀਟਿੰਗ
NEXT STORY