ਜਲੰਧਰ (ਧਵਨ)-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਪੰਜਾਬ ਪੁਲਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐੱਨ. ਡੀ. ਪੀ. ਐੱਸ. ਐਕਟ ਤਹਿਤ ਨਸ਼ਾ ਸਮੱਗਲਿੰਗ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨ ਪਟਿਆਲਾ ਪੁਲਸ ਵੱਲੋਂ ਨਸ਼ਿਆਂ ’ਤੇ ਰੋਕ ਲਗਾਉਣ ਲਈ ਸ਼ੁਰੂ ਕੀਤੇ ਗਏ ਉਸ ਅਨੌਖੇ ਮੁਹਿੰਮ ਦੀ ਸ਼ਲਾਘਾ ਕੀਤੀ ਜਿਸ ’ਚ ਪਟਿਆਲਾ ਪੁਲਸ ਨੇ ਐੱਸ. ਐੱਸ. ਪੀ. ਦੀ ਅਗਵਾਈ ’ਚ ਪਿੰਡਾਂ ਦੇ ਪੰਚਾਇਤੀ ਮੈਂਬਰਾਂ ਅਤੇ ਸਰਪੰਚਾਂ ਨਾਲ ਨਸ਼ਿਆਂ ਖ਼ਿਲਾਫ਼ ਪੁਲਸ ਦੀ ਕਾਰਗੁਜਾਰੀ ਦਾ ਜ਼ਮੀਨੀ ਪੱਧਰ ’ਤੇ ਪਤਾ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ ਨੂੰ ਲੈ ਕੇ CM ਭਗਵੰਤ ਮਾਨ ਦਾ ਟਵੀਟ, ਆਖੀ ਇਹ ਗੱਲ
ਡੀ. ਜੀ. ਪੀ. ਨੇ ਕਿਹਾ ਕਿ ਪਟਿਆਲਾ ਪੁਲਸ ਨੇ ਜ਼ਮੀਨੀ ਪੱਧਰ ’ਤੇ ਪੁਲਸ ਦੀ ਨਸ਼ਿਆਂ ਨੂੰ ਲੈ ਕੇ ਕਾਰਗੁਜਾਰੀ ਦਾ ਪਤਾ ਲਾਉਣ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਸਾਰੇ ਮਾਮਲਿਆਂ ’ਚ ਹੋਰ ਸਖ਼ਤੀ ਨਾਲ ਪੇਸ਼ ਆਉਣ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਸ ਨੇ ਇਕ ਮਹਾਨ ਪਹਿਲ ਕੀਤੀ ਹੈ। ਇਸ ਲਈ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਈਚਾਰੇ ਤੋਂ ਫੀਡਬੈਕ ਲੈ ਕੇ ਪੁਲਸ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕੇਗੀ। ਡੀ. ਜੀ. ਪੀ. ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੁਲਸ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਜੁੜੇ ਲੋਕਾਂ ਦਾ ਸਹਿਯੋਗ ਵੀ ਲੈਣਾ ਹੋਵੇਗਾ ਅਤੇ ਉਨ੍ਹਾਂ ਤੋਂ ਸਮੇਂ-ਸਮੇਂ ’ਤੇ ਜਾਣਕਾਰੀ ਵੀ ਇਕੱਠੀ ਕਰਨੀ ਪਵੇਗੀ।
ਇਹ ਵੀ ਪੜ੍ਹੋ: ਯੂਨੀਵਰਸਿਟੀ 'ਚੋਂ ਕੁੜੀਆਂ ਦੀ ਵਾਇਰਲ ਇਤਰਾਜ਼ਯੋਗ ਵੀਡੀਓ ਮਾਮਲੇ 'ਚ ਮਨੀਸ਼ਾ ਗੁਲਾਟੀ ਨੇ ਲਿਆ ਸਖ਼ਤ ਨੋਟਿਸ
ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੇ ਹੋਰ ਜ਼ਿਲਿਆਂ ਦੇ ਸਾਰੇ ਪੁਲਸ ਅਧਿਕਾਰੀਆਂ ਨੂੰ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਹੋਣ ਵਾਲੇ ਮਾਮਲੇ ’ਚ ਨਸ਼ਾ ਸਮੱਗਲਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਸੂਬਾ ਪੁਲਸ ਨੂੰ ਨਿਰਦੇਸ਼ ਦਿੱਤੇ ਹਨ ਅਤੇ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਸ ਜਲਦ ਹੀ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਨਸ਼ਾ ਸਮੱਗਲਰਾਂ ਦਾ ਸਫ਼ਾਇਆ ਕਰ ਦਵੇਗੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੇ ਨਾਲ-ਨਾਲ ਨਸ਼ਾ ਸਮੱਗਲਰਾਂ ’ਤੇ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਮਾਮਲਿਆਂ ’ਚ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ। ਪੁਲਸ ਇਸ ਮਾਮਲੇ ’ਚ ਕੋਈ ਢਿੱਲ ਬਰਦਾਸ਼ਤ ਨਹੀਂ ਕਰੇਗੀ। ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਹ ਪਹਿਲਾਂ ਹੀ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇ ਚੁੱਕੇ ਹਨ।
ਇਹ ਵੀ ਪੜ੍ਹੋ: ਮੁਸ਼ਕਿਲਾਂ ’ਚ ਘਿਰੇ ਜਲੰਧਰ ਦੇ DCP ਨਰੇਸ਼ ਡੋਗਰਾ, ਹੁਸ਼ਿਆਰਪੁਰ ਦੀ ਅਦਾਲਤ ਨੇ ਕੀਤਾ ਤਲਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਾਭਾ 'ਚ ਵੱਡੀ ਵਾਰਦਾਤ, ਡਿਊਟੀ ਤੋਂ ਪਰਤ ਰਹੇ ਪੰਜਾਬ ਪੁਲਸ ਦੇ ਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ
NEXT STORY