ਜਲੰਧਰ (ਧਵਨ)-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਸਪੈਸ਼ਲ ਡੀ. ਜੀ. ਪੀ. ਤੋਂ ਲੈ ਕੇ ਪੁਲਸ ਅਧਿਕਾਰੀਆਂ ਨੂੰ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਦਫ਼ਤਰਾਂ ਵਿਚ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਗਈ ਸੀ, ਜਿਸ ਨੂੰ ਬਹੁਤ ਵਧੀਆ ਰਿਸਪਾਂਸ ਮਿਲਿਆ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ 425 ਥਾਣਿਆਂ, 117 ਸਬ-ਡਿਵੀਜ਼ਨਾਂ, ਪੁਲਸ ਕਮਿਸ਼ਨਰੇਟ ਸ਼ਹਿਰਾਂ, 8 ਪੁਲਸ ਰੇਂਜਾਂ ਵਿਚ ਪਿਛਲੇ 2 ਦਿਨਾਂ ਵਿਚ 30 ਹਜ਼ਾਰ ਤੋਂ ਵੱਧ ਲੋਕ ਆਪਣੇ ਮਸਲੇ ਲੈ ਕੇ ਆਏ ਹਨ, ਜਿਨ੍ਹਾਂ ਵਿਚੋਂ ਬਹੁਤਿਆਂ ਦਾ ਹੱਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਜ਼, ਐੱਨ. ਆਰ. ਆਈਜ਼ ਲਈ ਪੰਜਾਬ ਪੁਲਸ ਨੇ ਇਕ ਵੱਖਰੀ ਆਨਲਾਈਨ ਵੈੱਬਸਾਈਟ ਬਣਾਈ ਹੈ, ਜਿੱਥੇ ਉਹ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਸ਼ਿਕਾਇਤਾਂ ਮਿਲਣ ’ਤੇ ਇਕ ਪੁਲਸ ਅਧਿਕਾਰੀ ਦੀ ਡਿਊਟੀ ਜਾਂਚ ਕਰਨ ਲਈ ਲਗਾਈ ਜਾਂਦੀ ਹੈ ਅਤੇ ਸਮੇਂ-ਸਮੇਂ ’ਤੇ ਪੁਲਸ ਅਧਿਕਾਰੀਆਂਵੱਲੋਂ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਟੇਟਸ ਵੀ ਦੱਸਿਆ ਜਾਂਦਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ ਅਤੇ ਜੇਕਰ ਸ਼ਿਕਾਇਤਕਰਤਾ ਸੰਤੁਸ਼ਟ ਨਾ ਹੋਣ ਤਾਂ ਉਸ ਦੀ ਜਾਂਚ ਕਿਸੇ ਹੋਰ ਪੁਲਸ ਅਧਿਕਾਰੀ ਤੋਂ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੁਲਸ ਥਾਣਿਆਂ, ਸਬ-ਡਿਵੀਜ਼ਨਾਂ ਅਤੇ ਐੱਸ. ਐੱਸ. ਪੀਜ਼ ਲੈਵਲ ’ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਚੋਣ ਘਮਸਾਨ: ਜਲੰਧਰ ਵੈਸਟ ਜ਼ਿਮਨੀ ਚੋਣ ’ਚ ਡਟਣਗੀਆਂ ਹੁਣ ਸਾਰੀਆਂ ਸਿਆਸੀ ਧਿਰਾਂ
ਡੀ. ਜੀ. ਪੀ. ਨੇ ਕਿਹਾ ਕਿ ਵਿਸ਼ੇਸ਼ ਡੀ. ਜੀ. ਪੀ. ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀ ਪੁਲਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਰੋਜ਼ਾਨਾ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਹਰ ਰੋਜ਼ ਪੁਲਸ ਹੈੱਡਕੁਆਰਟਰ ’ਤੇ ਹਾਜ਼ਰ ਰਹਿੰਦੇ ਹਨ ਅਤੇ ਹੇਠਲੇ ਪੱਧਰ ’ਤੇ ਹੱਲ ਨਾ ਹੋਣ ਵਾਲੇ ਮਸਲਿਆਂ ਨੂੰ ਸੁਣਦੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਉਹ ਖੁਦ ਇਸ ਗੱਲ ’ਤੇ ਨਜ਼ਰ ਰੱਖ ਰਹੇ ਹਨ ਕਿ ਏ. ਡੀ. ਜੀ. ਪੀ., ਆਈ. ਜੀ., ਡੀ. ਆਈ. ਜੀ., ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀਜ਼ ਨੂੰ ਲੈ ਕੇ ਪੁਲਸ ਪੱਧਰ ’ਤੇ ਪੁਲਸ ਅਧਿਕਾਰੀ ਕੰਮਕਾਜੀ ਦਿਨਾਂ ’ਚ ਜ਼ਰੂਰ ਅਾਪਣੇ ਦਫਤਰ ’ਚ ਤੈਅ ਕੀਤੇ ਗਏ ਸਮੇਂ ’ਤੇ ਜਨਤਾ ਨੂੰ ਮਿਲਣ। ਇਸ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਅਧਿਕਾਰੀ ਆਪਣੇ ਦਫ਼ਤਰਾਂ ਵਿਚ ਮੌਜੂਦ ਹਨ ਜਾਂ ਨਹੀਂ।
ਇਹ ਵੀ ਪੜ੍ਹੋ-ਮੁਕੇਰੀਆਂ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਿਤਾ ਦੇ ਭੋਗ ਤੋਂ ਬਾਅਦ ASI ਪੁੱਤਰ ਦੀ ਹੋ ਗਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੇਲਵੇ ਟਰੈਕ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ
NEXT STORY