ਚੰਡੀਗੜ੍ਹ- ਚੰਡੀਗੜ੍ਹ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਚੰਡੀਗੜ੍ਹ ਦੇ ਸੈਕਟਰ-46 ਸਥਿਤ ਸੇਂਟ ਮੈਰੀਜ਼ ਸਕੂਲ ਦੀ ਆਨਲਾਈਨ ਕਲਾਸ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਅਚਾਨਕ ਆਨਲਾਈਨ ਕਲਾਸ ਦੌਰਾਨ ਅਸ਼ਲੀਲ ਵੀਡੀਓ ਚੱਲਣ ਲੱਗ ਪਈ। ਇਹ ਘਟਨਾ ਮੰਗਲਵਾਰ ਨੂੰ ਛੇਵੀਂ ਜਮਾਤ ਦੀ ਗਣਿਤ ਦੀ ਕਲਾਸ ਦੌਰਾਨ ਵਾਪਰੀ।
ਮਿਲੀ ਜਾਣਕਾਰੀ ਮੁਤਾਬਕ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਬਾਕਾਇਦਾ ਆਨਲਾਈਨ ਕਲਾਸ ਲਗਾ ਰਹੇ ਸਨ। ਇਸ ਦੌਰਾਨ ਹੀ ਅਚਾਨਕ ਸਕ੍ਰੀਨ 'ਤੇ ਇਕ ਅਸ਼ਲੀਲ ਵੀਡੀਓ ਚੱਲਣ ਲੱਗ ਗਈ, ਜਿਸ ਨਾਲ ਸਾਰੇ ਵਿਦਿਆਰਥੀ ਅਤੇ ਅਧਿਆਪਕ ਹੈਰਾਨ ਰਹਿ ਗਏ। ਕਲਾਸ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਅਤੇ ਮਾਮਲੇ ਦੀ ਸੂਚਨਾ ਸਕੂਲ ਪ੍ਰਸ਼ਾਸਨ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਸੀਤ ਲਹਿਰ ਦਾ ਅਲਰਟ, ਹੋਵੇਗੀ ਬਰਸਾਤ
ਉਥੇ ਹੀ ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਦੇ ਮਾਪੇ ਕਾਫ਼ੀ ਨਾਰਾਜ਼ ਹਨ। ਉਨ੍ਹਾਂ ਸਕੂਲ ਪ੍ਰਸ਼ਾਸਨ ਤੋਂ ਇਸ ਮਾਮਲੇ 'ਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਦਾ ਬੱਚਿਆਂ ਦੀ ਮਾਨਸਿਕ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ। ਇਸ ਘਟਨਾ ਨੇ ਆਨਲਾਈਨ ਸਿੱਖਿਆ ਪ੍ਰਣਾਲੀ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਪਿਆਂ ਨੇ ਵੀ ਸਰਕਾਰ ਤੋਂ ਇਸ ਮੁੱਦੇ ’ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਜਥੇਦਾਰ ਨਾਲ ਮੁਲਾਕਾਤ ਮਗਰੋਂ ਦਲਜੀਤ ਚੀਮਾ ਦਾ ਵੱਡਾ ਬਿਆਨ, ਸੁਖਬੀਰ ਦੇ ਅਸਤੀਫ਼ੇ 'ਤੇ ਆਖੀ ਇਹ ਗੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਹੁਕਮ
NEXT STORY