ਬਟਾਲਾ (ਸਾਹਿਲ, ਯੋਗੀ)- ਅੰਗਹੀਣ ਨਾਬਾਲਿਗਾ ਨਾਲ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਨੂੰ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਵਲੋਂ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੀ ਤਫਤੀਸ਼ੀ ਅਫਸਰ ਮਹਿਲਾ ਇੰਸਪੈਕਟਰ ਨਰਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਪੀੜਤ ਲੜਕੀ ਦੀ ਮਾਤਾ ਨੇ ਲਿਖਵਾਇਆ ਹੈ ਕਿ ਮੇਰੀ 13 ਸਾਲਾ ਨਾਬਾਲਿਗ ਲੜਕੀ ਜੋ ਕਿ ਹੈਂਡੀਕੈਪ ਹੈ ਅਤੇ ਚੱਲ-ਫਿਰ ਤੇ ਬੋਲ ਨਹੀਂ ਸਕਦੀ।
ਇਹ ਵੀ ਪੜ੍ਹੋ- ਪੰਜਾਬ 'ਚ 16, 17, 18 ਤੇ 19 ਦੀ ਪੜ੍ਹੋ Weather Update, ਵਿਭਾਗ ਦੀ ਵੱਡੀ ਭਵਿੱਖਬਾਣੀ
ਉਕਤ ਬਿਆਨਕਰਤਾ ਮਹਿਲਾ ਮੁਤਾਬਕ ਬੀਤੀ 13 ਜਨਵਰੀ ਨੂੰ ਦੁਪਹਿਰ 1 ਵਜੇ ਮੈਂ ਤੇ ਮੇਰਾ ਪਤੀ ਘਰੋਂ ਬਾਹਰ ਕਿਸੇ ਕੰਮ ਲਈ ਗਏ ਹੋਏ ਸੀ। ਜਦੋਂ ਸ਼ਾਮ 4 ਵਜੇ ਦੇ ਕਰੀਬ ਘਰ ਵਾਪਸ ਆਏ ਤਾਂ ਘਰ ਦੇ ਕਮਰੇ ਵਿਚੋਂ ਮੇਰੀ ਉਕਤ ਲੜਕੀ ਦੇ ਉੱਚੀ-ਉੱਚੀ ਰੋਣ ਦੀ ਆਵਾਜ਼ ਆ ਰਹੀ ਸੀ। ਬਿਆਨਕਰਤਾ ਮਹਿਲਾ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਅੱਗੇ ਲਿਖਵਾਇਆ ਹੈ ਕਿ ਜਦੋਂ ਮੈਂ ਅੰਦਰ ਗਈ ਤਾਂ ਦੇਖਿਆ ਕਿ ਪਿੰਡ ਦਾ ਹੀ ਨੌਜਵਾਨ ਮਿੰਟਾ ਮਸੀਹ ਮੇਰੀ ਲੜਕੀ ਨਾਲ ਜਬਰ-ਜ਼ਿਨਾਹ ਕਰ ਰਿਹਾ ਸੀ।
ਇਹ ਵੀ ਪੜ੍ਹੋ- VVIP ਮੂਵਮੈਂਟ ਨੇ ਜਾਮ ਕਰ'ਤਾ ਅੰਮ੍ਰਿਤਸਰ, ਐਂਬੂਲੈਂਸਾਂ ਵੀ ਫਸੀਆਂ
ਮਹਿਲਾ ਇੰਸਪੈਕਟਰ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਉਕਤ ਨੌਜਵਾਨ ਮਿੰਟਾ ਮਸੀਹ ਖਿਲਾਫ ਬਣਦੀਆਂ ਧਾਰਾਵਾਂ ਤੇ 6 ਪੋਕਸੋ ਐਕਟ ਤਹਿਤ ਕੇਸ ਦਰਜ ਤੋਂ ਬਾਅਦ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
NEXT STORY