ਚੰਡੀਗੜ੍ਹ: ਪੰਜਾਬ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹੈ। ਦਿੱਲੀ ਵਿੱਚ ਹੋਈ ਹਾਈਕਮਾਂਡ ਦੀ ਇੱਕ ਉੱਚ ਪੱਧਰੀ ਮੀਟਿੰਗ 'ਚ ਇਸ ਬਾਰੇ ਚਰਚਾ ਕੀਤੀ ਗਈ ਹੈ, ਹਾਲਾਂਕਿ ਅਜੇ ਤੱਕ ਇਹ ਸਾਫ਼ ਨਹੀਂ ਹੋਇਆ ਕਿ ਅਗਲਾ ਪ੍ਰਧਾਨ ਕਿਸ ਨੂੰ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
ਸੂਤਰਾਂ ਅਨੁਸਾਰ ਦਿੱਲੀ ਵਿੱਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਮਲਿਕਾਰਜੁਨ ਖੜਗੇ ਅਤੇ ਕੇ.ਸੀ. ਵੇਣੂਗੋਪਾਲ ਵਿਚਕਾਰ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ 'ਚ ਚਰਚਾ ਹੋਈ ਕਿ ਜੇਕਰ ਰਾਹੁਲ ਗਾਂਧੀ ਨੇ ਪੰਜਾਬ 'ਚ ਕੋਈ ਯਾਤਰਾ ਕੱਢਣੀ ਹੈ, ਤਾਂ ਉਸ ਲਈ ਮੌਜੂਦਾ ਮਾਹੌਲ ਠੀਕ ਨਹੀਂ ਹੈ ਅਤੇ ਪੰਜਾਬ ਕਾਂਗਰਸ ਨੂੰ ਲੈ ਕੇ ਕੁਝ ਸਖ਼ਤ ਫ਼ੈਸਲੇ ਲੈਣੇ ਪੈਣਗੇ। ਇਸ ਤੋਂ ਬਾਅਦ ਜਥੇਬੰਦਕ ਬਦਲਾਅ ਕਰਨ 'ਤੇ ਹੀ ਸਹਿਮਤੀ ਬਣੀ ਹੈ। ਮੰਨਿਆ ਜਾ ਰਿਹਾ ਹੈ ਕਿ ਸਤੰਬਰ 'ਚ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਇਹ ਫੇਰਬਦਲ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
ਦੂਜੇ ਪਾਸੇ, ਇਨ੍ਹਾਂ ਚਰਚਾਵਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, 'ਕੋਈ ਆਵੇ ਜਾਂ ਜਾਵੇ, ਰਾਜਾ ਵੜਿੰਗ ਹਮੇਸ਼ਾ ਹੀ ਲੜਦਾ ਰਹੇਗਾ।' ਪੰਜਾਬ ਕਾਂਗਰਸ ਦੇ ਜ਼ਿਆਦਾਤਰ ਆਗੂ ਇਸ ਸਮੇਂ ਵੜਿੰਗ ਦੇ ਵਿਰੋਧ ਵਿੱਚ ਹਨ, ਜਿਨ੍ਹਾਂ ਵਿੱਚ ਚਰਨਜੀਤ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
NEXT STORY