ਲੁਧਿਆਣਾ (ਰਿੰਕੂ) : ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਤੋਂ ਕੁੱਝ ਦਿਨ ਬਾਅਦ ਹੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ 'ਚ ਸ਼ਾਮਲ ਹੋ ਕੇ ਸਾਰਿਆਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਨਾਲ ਹੀ ਹੁਣ ਮਹਾਨਗਰ ਲੁਧਿਆਣਾ ਦੇ ਕਾਂਗਰਸੀਆਂ ਦੀਆਂ ਨਜ਼ਰਾਂ ਨਵੇਂ ਉਮੀਦਵਾਰ ’ਤੇ ਟਿਕੀਆਂ ਬੈਠੀਆਂ ਹਨ ਕਿ ਹਾਈਕਮਾਨ ਕਿਤੇ ਬਾਹਰੀ ਉਮੀਦਵਾਰ ਨੂੰ ਮੈਦਾਨ 'ਚ ਨਾ ਉਤਾਰ ਦੇਵੇ। ਕਾਂਗਰਸ ਹਾਈ ਕਮਾਨ ਵੱਲੋਂ ਸੀਟਾਂ ਦੀ ਅਦਲਾ-ਬਦਲੀ ਦੇ ਫਾਰਮੂਲੇ ਦੇ 'ਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਲੁਧਿਆਣਾ ਤੋਂ ਚੋਣ ਲੜਨ ਦੀਆਂ ਚਰਚਾਵਾਂ ਦਾ ਬਾਜ਼ਾਰ ਪੂਰੀ ਤਰ੍ਹਾਂ ਗਰਮ ਹੈ, ਇਸ ਨਾਲ ਉਨ੍ਹਾਂ ਦੇ ਵਿਰੋਧੀਆਂ 'ਚ ਹੁਣ ਤੋਂ ਹੀ ਬੇਚੈਨੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ‘ਆਪ’ ਸੁਪਰੀਮੋ ਦੀ ਗ੍ਰਿਫ਼ਤਾਰੀ ਕਾਰਨ ਪੰਜਾਬ ਦੇ ਲੋਕ ਕੇਂਦਰ ਸਰਕਾਰ ਤੋਂ ਨਾਰਾਜ਼: ਹਰਜੋਤ ਬੈਂਸ
ਮਨੀਸ਼ ਤਿਵਾੜੀ ’ਤੇ ਇਕ ਨਜ਼ਰ ਦੌੜਾਈ ਜਾਵੇ ਤਾਂ ਉਨ੍ਹਾਂ ਦਾ ਲੁਧਿਆਣਾ ਦੀ ਸਿਆਸਤ ਨਾਲ ਡੂੰਘਾ ਨਾਤਾ ਰਿਹਾ ਹੈ। ਤਿਵਾੜੀ ਨੇ ਲੁਧਿਆਣਾ ਲੋਕ ਸਭਾ ਸੀਟ ’ਤੇ ਦੋ ਵਾਰ ਚੋਣ ਲੜੀ ਅਤੇ 2009 ਵਿਚ ਚੋਣ ਜਿੱਤ ਕੇ ਉਨ੍ਹਾਂ ਨੂੰ ਕੇਂਦਰੀ ਮੰਤਰੀ ਬਣਨ ਦਾ ਵੀ ਮੌਕਾ ਮਿਲਿਆ। ਰਾਜਨੀਤਕ ਸੂਤਰਾਂ ਮੁਤਾਬਕ ਤਿਵਾੜੀ ਨੂੰ ਜੇਕਰ ਇਸ ਵਾਰ ਫਿਰ ਲੁਧਿਆਣਾ ਸੀਟ ਤੋਂ ਚੋਣ ਲੜਨ ਦਾ ਮੌਕਾ ਮਿਲਦਾ ਹੈ ਤਾਂ ਉਨ੍ਹਾਂ ਨੂੰ ਇੱਥੇ ਆਪਣੇ ਪੁਰਾਣੇ ਵਿਰੋਧੀਆਂ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ, ਜਦੋਂ ਕਿ 2014 ਦੀਆਂ ਹੋਣਾਂ ਵਿਚ ਲੁਧਿਆਣਾ ਤੋਂ ਚੋਣ ਨਾ ਲੜਨ ਕਰਕੇ ਬਣਾਈ ਦੂਰੀ ਦਾ ਵੀ ਇਸ ’ਤੇ ਅਸਰ ਪੈ ਸਕਦਾ ਹੈ।
ਇਹ ਵੀ ਪੜ੍ਹੋ : BJP ‘ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ‘ਚ ਰਿੰਕੂ ਤੇ ਅੰਗੁਰਾਲ ਨੇ ਕੱਢਿਆ ਰੋਡ ਸ਼ੋਅ, 'ਆਪ' ਵਰਕਰਾਂ ਨੇ ਕੀਤਾ ਪ੍ਰਦਰਸ਼ਨ
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਇੱਥੋਂ ਸੰਸਦ ਮੈਂਬਰ ਬਣਨ ਤੋਂ ਪਹਿਲਾਂ ਹੀ ਮਨੀਸ਼ ਤਿਵਾੜੀ ਦਾ ਲੁਧਿਆਣਾ ਦੇ ਕਈ ਉਮੀਦਵਾਰਾਂ ਨਾਲ ਛੱਤੀਸ ਦਾ ਅੰਕੜਾ ਚੱਲ ਰਿਹਾ ਸੀ। ਇਹੀ ਕਾਰਨ ਹੈ ਕਿ ਉਨ੍ਹਾਂ ਨੇ 2014 ਵਿਚ ਜਿਥੋਂ ਚੋਣ ਨਾ ਲੜ ਕੇ ਦੂਰੀ ਬਣਾ ਲਈ। ਬਾਕੀ ਆਉਣ ਵਾਲਾ ਸਮਾਂ ਹੀ ਦੱਸ ਸਕਦਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਲੁਧਿਆਣਾ ਤੋਂ ਹੀ ਕਿਸੇ ਨੇਤਾ ਨੂੰ ਉਮੀਦਵਾਰ ਬਣਾਉਣ ਦਾ ਫਾਰਮੂਲਾ ਅਪਣਾਇਆ ਜਾਂਦੇ ਹੈ ਜਾਂ ਬਾਹਰੀ ਉਮੀਦਵਾਰ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ ਜ਼ਿਮਣੀ ਚੋਣਾਂ ਦੀ ਵੀ ਸਿਰਦਰਦੀ! ਚੁਣਨੇ ਪੈਣਗੇ ਨਵੇਂ ਵਿਧਾਇਕ
NEXT STORY