ਲੁਧਿਆਣਾ (ਹਿਤੇਸ਼) : ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਜਿੱਥੇ ਮੰਤਰੀ ਮੰਡਲ 'ਚ ਫੇਰਬਦਲ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਹਨ, ਉੱਥੇ ਹੀ ਦਲਿਤ ਡਿਪਟੀ ਮੁੱਖ ਮੰਤਰੀ ਨਿਯੁਕਤ ਕਰਨ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਸਰਕਾਰ ਬਣਨ ’ਤੇ ਦਲਿਤ ਡਿਪਟੀ ਮੁੱਖ ਮੰਤਰੀ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ। ਭਾਵੇਂ ਕੇਜਰੀਵਾਲ ਵੱਲੋਂ ਦਿੱਲੀ ਵਿਚ ਮਨੀਸ਼ ਸਿਸੋਦੀਆ ਨੂੰ ਡਿਪਟੀ ਸੀਐੱਮ ਬਣਾਇਆ ਗਿਆ ਸੀ ਪਰ ਪੰਜਾਬ ਵਿਚ ਦਲਿਤ ਡਿਪਟੀ ਸੀਐੱਮ ਬਣਾਉਣ ਦਾ ਐਲਾਨ ਅਜੇ ਤੱਕ ਲਾਗੂ ਨਹੀਂ ਹੋਇਆ। ਵਿਰੋਧੀ ਪਾਰਟੀਆਂ ਵੱਲੋਂ ਇਹ ਮੁੱਦਾ ਲਗਾਤਾਰ ਚੁੱਕਿਆ ਜਾ ਰਿਹਾ ਹੈ ਅਤੇ ਹੁਣ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਵਿਧਾਇਕਾਂ ਤੋਂ ਫੀਡਬੈਕ ਲੈਂਦੇ ਹੋਏ ਵੀ ਇਹ ਗੱਲ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਵਿਧਾਇਕਾਂ ਨੂੰ 20 ਜੂਨ ਤਕ ਦੇਣਾ ਹੋਵੇਗਾ ਅਸਤੀਫ਼ਾ
ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਦਲਿਤ ਡਿਪਟੀ ਸੀਐੱਮ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ 5 ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੇਕਰ ਇਹ ਫੈਸਲਾ ਲਾਗੂ ਹੁੰਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਪਹਿਲਾਂ ਤੋਂ ਮੌਜੂਦ ਪੰਜ ਦਲਿਤ ਮੰਤਰੀਆਂ ਵਿਚੋਂ ਇਕ ਨੂੰ ਹਟਾਇਆ ਵੀ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਭਖਿਆ ਚੋਣ ਮੈਦਾਨ, ਜਲੰਧਰ ਵਿਚ ਇਸ ਤਾਰੀਖ਼ ਨੂੰ ਜ਼ਿਮਨੀ ਚੋਣ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ 'ਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ਼, ਦੋ ਪੁਲਸ ਮੁਲਾਜ਼ਮ ਗ੍ਰਿਫ਼ਤਾਰ
NEXT STORY