ਲੁਧਿਆਣਾ (ਸਹਿਗਲ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਅਸਰ ਕੁੱਝ ਘੱਟਦੇ ਹੀ ਇਕ ਹੋਰ ਭਿਆਨਕ ਬੀਮਾਰੀ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਹੁਣ ਸੂਬੇ ਅੰਦਰ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਵਾਈਨ ਫਲੂ ਕਾਰਨ ਲੁਧਿਆਣਾ ਜ਼ਿਲ੍ਹੇ 'ਚ ਪਹਿਲੀ ਮੌਤ ਹੋਈ ਹੈ, ਜਦੋਂ ਕਿ ਇਕ ਮਰੀਜ਼ ਹਸਪਤਾਲ 'ਚ ਇਲਾਜ ਅਧੀਨ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਵਾਈਨ ਫਲੂ ਕਾਰਨ ਮਰਨ ਵਾਲੀ 59 ਸਾਲਾ ਜਨਾਨੀ ਲਕਸ਼ਮੀ ਸਿਨੇਮਾ ਦੇ ਨੇੜੇ ਰਹਿਣ ਵਾਲੀ ਸੀ। ਮ੍ਰਿਤਕ ਜਨਾਨੀ ਨੂੰ ਸਿਹਤ ਖ਼ਰਾਬ ਹੋਣ ਦੇ ਕਾਰਨ 15 ਅਗਸਤ ਨੂੰ ਦਇਆਨੰਦ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਆਉਣ ਵਾਲੇ ਮੁਸਾਫ਼ਰਾ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਇਹ ਹੁਕਮ
ਇੱਥੇ ਜਾਂਚ ਦੌਰਾਨ ਉਸ 'ਚ ਸਵਾਈਨ ਫਲੂ ਦੀ ਪੁਸ਼ਟੀ ਹੋਈ। ਜਨਾਨੀ 'ਚ ਸਵਾਈਨ ਫਲੂ ਦੀ ਪੁਸ਼ਟੀ ਤੋਂ ਬਾਅਦ ਕਾਂਟੈਕਟ ਟ੍ਰੇਸਿੰਗ ਤਹਿਤ ਸਿਹਤ ਵਿਭਾਗ ਦੀ ਟੀਮ ਉਸ ਦੇ ਘਰ ਗਈ ਅਤੇ ਸਰਵੇ ਕੀਤਾ। ਇਸ 'ਚ ਸਾਹਮਣੇ ਆਇਆ ਕਿ ਜਨਾਨੀ ਗ੍ਰਹਿਣੀ ਹੈ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਹ ਸ਼ਹਿਰ ਤੋਂ ਬਾਹਰ ਨਹੀਂ ਗਈ। ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ 'ਚ ਸਵਾਈਨ ਫਲੂ ਦੇ ਲੱਛਣ ਨਹੀਂ ਮਿਲੇ ਹਨ।
ਇਹ ਵੀ ਪੜ੍ਹੋ : ਤਰਨਤਾਰਨ : 'ਆਪ' ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਦੌਰਾਨ ਚੱਲੀ ਗੋਲੀ, ਤਣਾਅ ਪੂਰਨ ਹੋਇਆ ਮਾਹੌਲ
ਇਲਾਜ ਦੌਰਾਨ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਜ਼ਿਲ੍ਹਾ ਐਪਡੈਮਿਓਲਾਜਿਸਟ ਡਾ. ਰਮਨਪ੍ਰੀਤ ਕੌਰ ਨੇ ਕੀਤੀ ਹੈ। ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪੂਰੇ ਇਲਾਕੇ 'ਚ ਸਵਾਈਨ ਫਲੂ ਤੋਂ ਬਚਾਅ ਨੂੰ ਲੈ ਕੇ ਇਸ਼ਤਿਹਾਰ ਤੇ ਪੋਸਟਰ ਵੰਡੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਸਵਾਈਨ ਫਲੂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਸਰਟੀਫਿਕੇਟਾਂ ਨੂੰ ਲੈ ਕੇ ਨਵਾਂ ਫ਼ਰਮਾਨ ਜਾਰੀ
ਸਵਾਈਨ ਫਲੂ ਦੇ ਮਰੀਜ਼ ਨੂੰ ਦਇਆਨੰਦ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜੋ ਕਿ ਜੰਮੂ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮਰੀਜ਼ 'ਚ ਬੁੱਧਵਾਰ ਨੂੰ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਸਵਾਈਨ ਫਲੂ ਨੂੰ ਲੈ ਕੇ ਜ਼ਿਲ੍ਹੇ ਦੇ ਸਾਰੇ ਐਸ. ਐੱਮ. ਓਜ਼. ਨੂੰ ਅਲਰਟ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਧਾਇਕ ਬੈਂਸ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਦੀ ਕੀਤੀ ਮੰਗ
NEXT STORY