ਕਪੂਰਥਲਾ (ਓਬਰਾਏ) : ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਅਤੇ ਜ਼ੋਰਾ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ 'ਤੇ ਰੋਕ ਲਗਾਉਣ ਲਈ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਵਲੋਂ ਲਗਾਈ ਪਟੀਸ਼ਨ ਹਾਈਕੋਰਟ ਵਲੋਂ ਰੱਦ ਕਰਨ ਦੇ ਫੈਸਲੇ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾ ਹੈ। ਸੁਖਬੀਰ ਕਪੂਰਥਲਾ 'ਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਹੋਏ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਬੇਅਦਬੀ ਲਈ ਜਿਹੜਾ ਵੀ ਜ਼ਿੰਮੇਵਾਰ ਹੈ, ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਸੁਖਬੀਰ ਨੇ ਕਿਹਾ ਕਿ ਇਸ ਮਾਮਲੇ ਵਿਚ ਸਿਆਸਤ ਨਹੀਂ ਹੋਣੀ ਚਾਹੀਦੀ ਹੈ, ਜੇਕਰ ਜਾਂਚ ਲਈ ਐੱਸ. ਆਈ. ਟੀ. ਹੀ ਬਣਾਉਣੀ ਸੀ, ਫਿਰ ਪਹਿਲਾਂ ਕਮਿਸ਼ਨ ਦਾ ਗਠਨ ਕਿਉਂ ਕੀਤਾ ਗਿਆ।
ਸੁਖਬੀਰ ਬਾਦਲ ਨੇ ਇਸ ਦੌਰਾਨ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਵੀ ਚੁਟਕੀ ਲਈ। ਸੁਖਬੀਰ ਨੇ ਕਿਹਾ ਕਿ ਬ੍ਰਹਮਪੁਰਾ ਹੁਣ ਬਜ਼ੁਰਗ ਹੋ ਚੁੱਕੇ ਹਨ, ਇਸ ਲਈ ਉਹ ਉਨ੍ਹਾਂ ਦੀ ਕਿਸੇ ਗੱਲ ਦਾ ਗੁੱਸਾ ਨਹੀਂ ਮਨਾਉਂਦੇ।
ਰਿਸ਼ਤੇਦਾਰਾਂ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੀਤੀ ਖੁਦਕੁਸ਼ੀ
NEXT STORY