ਤਰਨਤਾਰਨ (ਵੈੱਬਡੈਸਕ)- ਤਰਨਤਾਰਨ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਇਕ ਵਿਅਕਤੀ ਨੇ ਆਪਣੇ ਹੀ ਜੀਜੇ ਦਾ ਇੱਟ ਮਾਰ ਕੇ ਕਤਲ ਕਰ ਦਿੱਤਾ।
ਇਹ ਮਾਮਲਾ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਮਿਆਣੀ ਦਾ ਹੈ, ਜਿੱਥੇ ਬੀਤੀ ਰਾਤ ਗੁੱਜਰ ਭਾਈਚਾਰੇ ਵਿੱਚ ਹੋਈ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਇਕ ਨੌਜਵਾਨ ਨੇ ਇੱਟ ਮਾਰ ਕੇ ਆਪਣੇ ਜੀਜੇ ਦਾ ਕਤਲ ਕਰ ਦਿੱਤਾ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਦੀਕੁੱਦੀਨ (45) ਦਾ ਆਪਣੀ ਪਤਨੀ ਨਾਲ ਕਿਸੇ ਗੱਲ ਕਾਰਨ ਮਾਮੂਲੀ ਝਗੜਾ ਹੋਇਆ ਸੀ। ਇਸ ਗੱਲ ਦਾ ਪਤਾ ਲੱਗਣ 'ਤੇ ਉਸ ਦੇ ਸਾਲੇ ਨੇ ਗੁੱਸੇ 'ਚ ਆ ਕੇ ਆਪਣੇ ਜੀਜੇ ਨੂੰ ਦਰਦਨਾਕ ਤਰੀਕੇ ਨਾਲ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ- ਰਾਤ ਦੇ ਹਨੇਰੇ 'ਚ ਚੱਲ ਰਿਹਾ ਸੀ ਇਹ ਨਾਜਾਇਜ਼ ਕੰਮ, ਪੁਲਸ ਨੇ ਮੌਕੇ ਤੋਂ 4 ਨੂੰ ਚੁੱਕਿਆ
ਮੌਕੇ 'ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਮਗਰੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਟਰਾਂਸਪੋਰਟਰਾਂ ਤੋਂ 20-25 ਲੱਖ ਰੁਪਏ ਮਹੀਨਾਵਰ ਰਿਸ਼ਵਤ ਲੈਣ ਦੇ ਦੋਸ਼ 'ਚ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਕਾਬੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਫਰੀਦਕੋਟ ਜੇਲ੍ਹ ਦਾ ਦੌਰਾ, ਕੈਦੀ ਔਰਤਾਂ ਦੇ ਬੱਚਿਆਂ ਲਈ ਕੀਤਾ ਵੱਡਾ ਐਲਾਨ
NEXT STORY