ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਦੇਰ ਸ਼ਾਮ ਦੋ ਧਿਰਾਂ 'ਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲ਼ੀ ਚੱਲ ਗਈ। ਇਸ ਘਟਨਾ ਵਿਚ ਇਕ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ ਅਤੇ ਡਿਊਟੀ ਮੌਕੇ ਤਾਇਨਾਤ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਡੀ. ਐੱਸ. ਪੀ. ਸਬ-ਡਿਵੀਜ਼ਨ ਦੀਪਕਰਨ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ
ਥਾਣਾ ਸਦਰ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਬਲਵੀਰ ਕੁਮਾਰ ਅਨੁਸਾਰ ਮੰਗਲਵਾਰ ਦੇਰ ਸ਼ਾਮ ਪਿੰਡ ਝੱਲਾ ਠੀਕਰੀਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ। ਜਿਸ ਵਿਚ ਇਕ ਧਿਰ ਨੇ ਗੋਲ਼ੀ ਚਲਾ ਦਿੱਤੀ। ਇਸ ਦੌਰਾਨ 60 ਸਾਲਾ ਕਿਸਾਨ ਜਸਪਾਲ ਸਿੰਘ ਨੂੰ ਗੋਲ਼ੀ ਲੱਗ ਗਈ।
ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਕਿਸਾਨ ਜਸਪਾਲ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਜਾਂਚ ਪੜਤਾਲ ਅਧਿਕਾਰੀ ਬਲਵੀਰ ਕੁਮਾਰ ਕਰ ਰਹੇ ਹਨ ਅਤੇ ਜਸਪਾਲ ਦੇ ਲੜਕੇ ਗੁਰਮੁੱਖ ਸਿੰਘ ਦੇ ਬਿਆਨ ਦਰਜ ਕਰਨ ਤੋਂ ਬਾਅਦ ਇਕ ਅਣਪਛਾਤੇ ਅਤੇ 5 ਦੋਸ਼ੀਆਂ ਨੂੰ ਨਾਮਜ਼ਦ ਕਰਕੇ ਐੱਫ਼. ਆਈ. ਆਰ. ਜਿਸ ਵਿੱਚ ਰਤਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਬਲਟੋਹਾ, ਤਰਸੇਮ ਸਿੰਘ ਪੁੱਤਰ ਬਿੰਦਰ ਵਾਸੀ ਮੋਗਾ, ਬੱਗਾ ਸਿੰਘ ਅਤੇ ਉਸ ਦੇ ਭਰਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਦੇ ਨਾਮ ਸ਼ਾਮਲ ਹਨ।
ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਤਿਉਹਾਰਾਂ ਦੇ ਸੀਜ਼ਨ ’ਚ ਚੰਡੀਗੜ੍ਹ ਨੂੰ ਮਿਲੀਆਂ 2 ਹੋਰ ਸਪੈਸ਼ਲ ਰੇਲਗੱਡੀਆਂ
NEXT STORY