ਜਲੰਧਰ (ਸੋਨੂੰ)— ਜਲੰਧਰ ਦੀ ਦੌਲਤਪੁਰੀ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਆਸ਼ਾ ਕੁਮਾਰੀ ਨੇ ਦੱਸਿਆ ਕਿ ਉਸ ਦੇ ਬੱਚੇ ਬਾਹਰ ਚੌਕ 'ਚ ਬੈਡਮਿੰਟਨ ਖੇਡ ਰਹੇ ਸਨ ਕਿ ਇਸੇ ਦੌਰਾਨ ਰਿਸ਼ਤੇ 'ਚ ਲੱਗਦੇ ਉਸ ਦੇ ਮਾਮੇ ਲਾਹੋਰੀ ਰਾਮ ਨਾਲ ਕਿਸੇ ਗੱਲ ਤੋਂ ਬਹਿਸ ਹੋ ਗਈ। ਇਹ ਬਹਿਸ ਇੰਨੀ ਵੱਧ ਗਈ ਕਿ ਇਸ ਤੋਂ ਬਾਅਦ ਗੁੱਸੇ 'ਚ ਆਏ ਲਾਹੋਰੀ ਰਾਮ ਨੇ ਆਪਣੇ ਬੱਚਿਆਂ ਦੇ ਨਾਲ ਮਿਲ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
![PunjabKesari](https://static.jagbani.com/multimedia/11_54_464207057untitled-4 copy-ll.jpg)
ਉਥੇ ਹੀ ਲਾਹੋਰੀ ਰਾਮ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਕੁਝ ਨੌਜਵਾਨ ਨਸ਼ੇ 'ਚ ਟੱਲੀ ਹੋ ਕੇ ਇਥੇ ਚੌਕ 'ਚ ਖੜ੍ਹੇ ਰਹਿੰਦੇ ਹਨ ਅਤੇ ਇਕ 70 ਸਾਲਾ ਬਜ਼ੁਰਗ ਨੇ ਉਨ੍ਹਾਂ ਨੂੰ ਇਥੇ ਖੜ੍ਹੇ ਹੋਣ ਤੋਂ ਰੋਕਿਆ ਤਾਂ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਦੋਵੇਂ ਧਿਰਾਂ ਇਕ-ਦੂਜੇ 'ਤੇ ਹਮਲਾ ਕਰਨ ਦੇ ਦੋਸ਼ ਲਗਾ ਰਹੀਆਂ ਹਨ।
ਇਸ ਦੌਰਾਨ ਦੋਵੇਂ ਧਿਰਾਂ 'ਚ ਇੱਟਾਂ-ਰੋੜੇ ਵੀ ਚਲਾਏ ਗਏ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਸਬੰਧਤ ਥਾਣੇ ਦੇ ਹੈੱਡ ਕਾਂਸਟੇਬਲ ਜਰਮਨਜੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲ ਚੁੱਕੀ ਹੈ ਅਤੇ ਦੋਵੇਂ ਪਾਰਟੀਆਂ ਥਾਣੇ 'ਚ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
![PunjabKesari](https://static.jagbani.com/multimedia/12_06_008094024untitled-6 copy-ll.jpg)
![PunjabKesari](https://static.jagbani.com/multimedia/12_06_009031547untitled-7 copy-ll.jpg)
ਜਲੰਧਰ 'ਚ ਟਰੈਵਲ ਏਜੰਟ ਦੇ ਦਫਤਰਾਂ 'ਤੇ ਈ. ਡੀ. ਦੀ ਰੇਡ (ਵੀਡੀਓ)
NEXT STORY