ਕਪੂਰਥਲਾ(ਮਲਹੋਤਰਾ)— ਮਾਮੂਲੀ ਗੱਲ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਦੀ ਹੋਈ ਤਕਰਾਰ 'ਚ ਇਕ ਵਿਦਿਆਰਥੀ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਜਸ਼ਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸ਼ੇਖਪੁਰ ਨੇ ਦੱਸਿਆ ਕਿ ਜਦੋਂ ਉਹ ਸੋਮਵਾਰ ਨੂੰ ਸਕੂਲੋਂ ਘਰ ਵਾਪਸ ਜਾ ਰਿਹਾ ਸੀ ਤਾਂ ਉਸ ਰਸਤੇ 'ਚ ਪਹਿਲਾਂ ਤੋਂ ਹੀ ਖੜ੍ਹੇ ਉਸ ਦੇ ਸਾਥੀ ਸੁੱਖਾ ਅਤੇ ਜਸਕਿਰਨ ਨੇ ਕੁੱਟਮਾਰ ਕੀਤੀ। ਪੀੜਤ ਨੇ ਦੱਸਿਆ ਕਿ ਦੋਸ਼ੀਆਂ ਨਾਲ ਉਸ ਦੀ ਸੋਮਵਾਰ ਸਵੇਰੇ ਮਾਮੂਲੀ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ, ਜਿਸ ਨਾਲ ਇਨ੍ਹਾਂ ਦੋਹਾਂ ਨੇ ਛੁੱਟੀ ਤੋਂ ਬਾਅਦ ਉਸ ਨੂੰ ਸਬਕ ਸਿਖਾਉਣ ਦੀ ਧਮਕੀ ਦਿੱਤੀ ਸੀ। ਦੋਵੇਂ ਦੋਸ਼ੀਆਂ ਨੇ ਉਸ ਦੀ ਪਿੱਠ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਜ਼ਖਮੀ ਕਰ ਦਿੱਤਾ। ਇਸ ਸਬੰਧ 'ਚ ਜਦੋਂ ਦੂਜੇ ਪੱਖ ਨਾਲ ਸਪੰਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਪਰਕ ਨਹੀਂ ਹੋ ਸਕਿਆ।
ਲਾਲੀ ਓਠੀਆ ਨੂੰ ਸਦਮਾ, ਮਾਤਾ ਦਾ ਦਿਹਾਂਤ
NEXT STORY