ਪਠਾਨਕੋਟ (ਧਰਮਿੰਦਰ ਠਾਕੁਰ)— ਪਠਾਨਕੋਟ ਦੀ ਯੋਧਾਮਲ ਕਲੋਨੀ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਵਿਚਾਕਰ ਖ਼ੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਦੋਵੇਂ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ :ਕਾਰ ਚਾਲਕ ਵੱਲੋਂ ਅਚਾਨਕ ਦਰਵਾਜ਼ਾ ਖੋਲ੍ਹਣਾ ਰਾਹਗੀਰ ਲਈ ਬਣਿਆ ਕਾਲ, ਮਿਲੀ ਦਰਦਨਾਕ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਿਵਾਦਿਤ ਜ਼ਮੀਨ ਦਾ ਕੇਸ ਅਦਾਲਤ 'ਚ ਚੱਲ ਰਿਹਾ ਹੈ। ਇਸ ਦੇ ਬਾਵਜੂਦ ਇਸ ਦੇ ਰੰਜਿਸ਼ਨ ਇਕ ਧਿਰ ਵੱਲੋਂ ਦੂਜੀ ਧਿਰ ਦੇ ਘਰ 'ਚ ਦਾਖ਼ਲ ਹੋ ਕੇ ਹਮਲਾ ਕੀਤਾ ਗਿਆ। ਇਹ ਸਾਰੀ ਵਾਰਦਾਤ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ।
ਮੌਕੇ 'ਤੇ ਮੌਜੂਦ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਤਰੁਣ ਪੁਰੀ ਅਤੇ ਰਾਜੀਵ ਪੁਰੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਜ਼ੇਰੇ ਇਲਾਜ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪੁਲਸ ਵੱਲੋਂ 1 ਮਹਿਲਾ ਸਮੇਤ 7 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ :ਧੀ ਨੂੰ ਮਿਲ ਕੇ ਖ਼ੁਸ਼ੀ-ਖ਼ੁਸ਼ੀ ਘਰ ਵਾਪਸ ਪਰਤ ਰਿਹਾ ਸੀ ਪਿਓ, ਵਾਪਰੀ ਅਣਹੋਣੀ ਨੇ ਪੁਆਏ ਕੀਰਨੇ
ਉਥੇ ਹੀ ਸਿਵਲ ਹਸਪਤਾਲ ਦੀ ਡਾਕਟਰ ਸਾਕਸ਼ੀ ਨੇ ਦੱਸਿਆ ਕਿ ਉਨ੍ਹਾਂ ਕੋਲ ਝਗੜੇ 'ਚ ਜ਼ਖ਼ਮੀ ਹੋਏ 2 ਵਿਅਕਤੀ ਇਲਾਜ ਲਈ ਆਏ ਸਨ, ਜਿਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਫਸਟ ਐਡ ਦੇਣ ਉਪਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਦੱਸ ਦੇਈਏ ਕਿ ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :ਜਲੰਧਰ ਜ਼ਿਲ੍ਹੇ 'ਚ ਮੁੜ 'ਕੋਰੋਨਾ ਦਾ ਵੱਡਾ ਧਮਾਕਾ, ਵੱਡੀ ਗਿਣਤੀ 'ਚ ਨਵੇਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ
ਇਹ ਵੀ ਪੜ੍ਹੋ :ਕਾਰ ਚਾਲਕ ਵੱਲੋਂ ਅਚਾਨਕ ਦਰਵਾਜ਼ਾ ਖੋਲ੍ਹਣਾ ਰਾਹਗੀਰ ਲਈ ਬਣਿਆ ਕਾਲ, ਮਿਲੀ ਦਰਦਨਾਕ ਮੌਤ
ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ 26 ਤੋਂ
NEXT STORY