ਫਤਿਹਗੜ੍ਹ ਸਾਹਿਬ (ਵਿਪਨ) : ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ-62 ਅਤੇ 63 'ਤੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਦੋ ਧਿਰਾਂ ਆਪਸ 'ਚ ਭਿੜ ਗਈਆਂ। ਪਹਿਲਾਂ ਇਹ ਸਾਰੀ ਘਟਨਾ ਪੁਲਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ, ਫਿਰ ਕੁੱਝ ਮਿੰਟਾਂ ਵਿੱਚ ਹੀ ਪੋਲਿੰਗ ਬੂਥ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੁਰਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਭਾਜਪਾ ਅਤੇ ਆਪ ਆਗੂਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਵੋਟਾਂ ਪੈਣ ਦੌਰਾਨ ਡੇਰਾ ਸੱਚਾ ਸੌਦਾ ਬਾਰੇ CM ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਦੇ ਲੋਕ ਅਚਾਨਕ ਆ ਕੇ ਉਨ੍ਹਾਂ ਨਾਲ ਹੱਥੋਪਾਈ ਕਰਨ ਲੱਗ ਪਏ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱਕੇਸ਼ਾਹੀ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਜਦੋਂ ਦੂਜੀ ਧਿਰ ਦੇ ਚਰਨਜੀਤ ਸਹਿਦੇਵ ਅਤੇ ਸ਼ਿਵਨੰਦਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਥਿਤ ਤੌਰ 'ਤੇ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈ ਜਾ ਰਹੀ ਸੀ, ਜਿਸ ਨੂੰ ਰੋਕਣ 'ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਵੱਲੋਂ ਝਗੜਾ ਕਰ ਕੇ ਉਨ੍ਹਾਂ ਦੀ ਦਾੜ੍ਹੀ ਵੀ ਪੁੱਟੀ ਗਈ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਗਰੂਰ ਜ਼ਿਲੇ ਦੇ 5 ਵਿਧਾਨ ਸਭਾ ਹਲਕਿਆਂ ਦੇ ਪਿੰਕ ਪੋਲਿੰਗ ਬੂਥ ਬਣੇ ਖਿੱਚ ਦਾ ਕੇਂਦਰ
NEXT STORY