ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਫਤਿਹਗੜ੍ਹ ਕੋਟਰਾਣਾ ਵਿਖੇ ਇਕ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਧਾਰ ਲਿਆ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਇਕ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਹੈ।
ਜਾਣਕਾਰੀ ਅਨੁਸਾਰ ਗਲੀ 'ਚ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ 2 ਧਿਰਾਂ 'ਚ ਵਿਵਾਦ ਹੋ ਗਿਆ, ਜਿਸ 'ਚ 10-12 ਹਥਿਆਰਬੰਦ ਲੋਕਾਂ ਨੇ ਦੂਜੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਪਹਿਲਾਂ ਤਾਂ ਪਰਿਵਾਰ ਦੇ ਘਰ ਦਾ ਗੇਟ ਤੋੜਨ ਦੀ ਕੋਸ਼ਿਸ਼ ਕੀਤੀ ਤੇ ਜਦੋਂ ਪਰਿਵਾਰ ਦੇ ਲੋਕ ਉਨ੍ਹਾਂ ਨੂੰ ਸਮਝਾਉਣ ਪਹੁੰਚੇ ਤਾਂ ਉਨ੍ਹਾਂ ਨੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਸ ਹਮਲੇ 'ਚ 2 ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ 'ਚੋਂ ਇਕ ਪੀੜਤ ਬਲਜੀਤ ਸਿੰਘ (35) ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਸੰਦੀਪ ਸਿੰਘ ਦਾ ਇਲਾਜ ਹਾਲੇ ਜਾਰੀ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲਾ ਦਰਜ ਕਰ ਕੇ ਪੁਲਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੱਧਵਾਟੇ ਰਹਿ ਗਿਆ ਸੰਗੀਤ 'ਚ ਨਾਂ ਕਮਾਉਣ ਦਾ ਸੁਫ਼ਨਾ ! ਭਰੀ ਜਵਾਨੀ 'ਚ ਦੁਨੀਆ ਛੱਡ ਗਿਆ ਨੌਜਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਹੋਰ ਟਰੱਕ ਹੜ੍ਹ ਪੀੜਤ ਇਲਾਕਿਆਂ ਲਈ ਰਵਾਨਾ
NEXT STORY