ਤਰਨਤਾਰਨ (ਰਮਨ)- ਨਜ਼ਦੀਕੀ ਪਿੰਡ ਮੱਲ੍ਹੀਆਂ ਕਲਾਂ ਵਿਖੇ ਦੋ ਫੁੱਟ ਦੇ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ’ਚ ਖੂਨੀ ਝੜਪ ਹੋ ਗਈ। ਇਹ ਝੜਪ ਅਚਾਨਕ ਜੰਗ ਦੇ ਮੈਦਾਨ 'ਚ ਬਦਲ ਗਈ, ਜਿਸ ਦੌਰਾਨ ਗੋਲ਼ੀਆਂ ਵੀ ਚੱਲ ਗਈਆਂ। ਹਾਲਾਂਕਿ ਗਨਿਮਤ ਰਹੀ ਕਿ ਇਹ ਗੋਲੀਆਂ ਇਕ ਵਿਅਕਤੀ ਦੀ ਪੱਗ ਨੂੰ ਛੂਹ ਕੇ ਅੱਗੇ ਨਿਕਲ ਗਈਆਂ।
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਤਰਨਤਾਰਨ ਪੁਲਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਜ਼ਖਮੀ 3 ਵਿਅਕਤੀਆਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਹੋਏ ਖੂਨੀ ਵਿਵਾਦ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਕੱਲ੍ਹ ਲੱਗਿਆ 'ਛੁਆਰਾ', ਅੱਜ ਖੜ੍ਹੇ ਪੈਰ ਵਿਆਹ ਤੋਂ ਮੁਕਰ ਗਈ ਲਾੜੀ, ਖ਼ਾਲੀ ਹੱਥ ਮੁੜੀ ਬਰਾਤ
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਵਸਣ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਮੱਲ੍ਹੀਆਂ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੇ ਘਰ ਨਾਲ ਲੱਗਦੀ ਦੋ ਫੁੱਟ ਜ਼ਮੀਨ ਸੇਫਟੀ ਸਬੰਧੀ ਛੱਡੀ ਗਈ ਸੀ, ਜਿਸ ਦਾ ਝਗੜਾ ਗੁਆਂਢ ’ਚ ਰਹਿੰਦੇ ਸੁਖਵਿੰਦਰ ਸਿੰਘ ਨਾਲ ਚੱਲਦਾ ਸੀ। ਇਸ ਸਬੰਧੀ ਕੇਸ ਮਾਣਯੋਗ ਅਦਾਲਤ ’ਚ ਚੱਲ ਰਿਹਾ ਹੈ, ਜਿਸ ਦਾ ਸਟੇਅ ਵੀ ਉਨ੍ਹਾਂ ਕੋਲ ਮੌਜੂਦ ਹੈ।
ਇਸੇ ਦੌਰਾਨ ਬੀਤੀ ਸਵੇਰ ਕਰੀਬ 10 ਵਜੇ ਮਾਣਯੋਗ ਅਦਾਲਤ ਵੱਲੋਂ ਜਾਰੀ ਹੋਏ ਸਟੇਅ ਦੇ ਬਾਵਜੂਦ ਗੁਆਂਢੀ ਸੁਖਵਿੰਦਰ ਸਿੰਘ ਵੱਲੋਂ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ’ਚ ਪਾਣੀ ਲਾਇਆ ਗਿਆ। ਜਦੋਂ ਉਹ ਸੁਖਵਿੰਦਰ ਸਿੰਘ ਨੂੰ ਰੋਕਣ ਲੱਗਾ ਤਾਂ ਸੁਖਵਿੰਦਰ ਸਿੰਘ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਭਤੀਜੇ ਸਮੇਤ ਉਨ੍ਹਾਂ ਦੇ ਗਲ਼ ਪੈ ਗਿਆ।
ਸੁਖਵਿੰਦਰ ਸਿੰਘ ਦਾ ਭਤੀਜਾ ਅਤੇ ਉਸਦੇ ਨਾਲ ਆਏ ਕੁਝ ਹੋਰ ਵਿਅਕਤੀਆਂ ਵੱਲੋਂ ਪਿਸਤੌਲਾਂ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਕਾਰਨ ਇਕ ਗੋਲੀ ਉਸ ਦੀ ਪੱਗ ਨੂੰ ਛੂਹ ਕੇ ਅੱਗੇ ਨਿਕਲ ਗਈ ਅਤੇ ਪਰਿਵਾਰਕ ਮੈਂਬਰਾਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਵਸਣ ਸਿੰਘ ਅਤੇ ਉਸ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਮਲੇ ਸਬੰਧੀ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਮੁਸ਼ਕਲਾਂ 'ਚ ਘਿਰਿਆ ਮਸ਼ਹੂਰ ਪੰਜਾਬੀ ਗਾਇਕ, 'ਪਤਨੀ' ਨੇ ਹੀ ਕਰਵਾ'ਤੀ FIR
ਓਧਰ ਦੂਜੀ ਧਿਰ ਸੁਖਵਿੰਦਰ ਸਿੰਘ ਦੀ ਪਤਨੀ ਨੇ ਸਿਵਲ ਹਸਪਤਾਲ ਵਿਖੇ ਇਲਾਜ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਪਤੀ ਪਾਣੀ ਲਾਉਣ ਲਈ ਆਪਣੇ ਖੇਤਾਂ ’ਚ ਗਿਆ ਸੀ, ਜਿੱਥੇ ਵਸਣ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਪਤੀ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾ ਕਰਨ ਵਾਲਿਆਂ ਨੇ ਉਸ ਨੂੰ ਛੁਡਾਉਣ ਦੌਰਾਨ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ। ਇਸ ਹਮਲੇ ਦੌਰਾਨ ਉਸ ਦੀ ਸੱਸ ਵੀ ਜ਼ਖਮੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਪੁਲਸ ਨੇ ਉਨ੍ਹਾਂ ਦੇ ਘਰ ਜ਼ਬਰਦਸਤੀ ਦਾਖਲ ਹੋ ਡੀ.ਵੀ.ਆਰ. ਵੀ ਕਬਜ਼ੇ ’ਚ ਲੈ ਗਈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਪੁਲਸ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨੂੰ ਕਬਜ਼ੇ ’ਚ ਲੈਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਕੁਝ ਖੋਲ ਵੀ ਕਬਜ਼ੇ ਵਿਚ ਲਏ ਗਏ ਹਨ।
ਇਹ ਵੀ ਪੜ੍ਹੋ- ਦੁਖ਼ਦਾਈ ਖ਼ਬਰ ; ਭਿਆਨਕ ਸੜਕ ਹਾਦਸੇ 'ਚ ਜੀਜੇ-ਸਾਲੇ ਦੀ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਖ਼ਦਾਈ ਖ਼ਬਰ ; ਭਿਆਨਕ ਸੜਕ ਹਾਦਸੇ 'ਚ ਜੀਜੇ-ਸਾਲੇ ਦੀ ਹੋ ਗਈ ਦਰਦਨਾਕ ਮੌਤ
NEXT STORY