ਫ਼ਿਰੋਜ਼ਪੁਰ (ਕੁਮਾਰ, ਪਰਮਜੀਤ ਸੋਢੀ) : ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਪਿੰਡਾਂ ’ਚ ਕਈ ਤਰ੍ਹਾਂ ਦੇ ਵਿਵਾਦ ਪੈਦਾ ਹੋਣੇ ਸ਼ੁਰੂ ਹੋ ਗਏ ਹਨ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਭਾਲਾ ਫਰਾਏ ਮੱਲ ਦੇ ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਵਿਵਾਦ ਹੋ ਗਿਆ ਅਤੇ ਇਸ ਝਗੜੇ ’ਚ ਵਿਰੋਧੀ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਆਂ ਲੱਗਣ ਕਾਰਨ ਕਿਸਾਨ ਜਸਵੰਤ ਸਿੰਘ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਜਸ਼ਨਪ੍ਰੀਤ ਸਿੰਘ, ਕਸ਼ਮੀਰ ਸਿੰਘ ਅਤੇ ਇਕ ਔਰਤ ਸਮੇਤ ਪਰਿਵਾਰ ਦੇ 3 ਮੈਂਬਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਮੁੜ ਹਸਪਤਾਲ ’ਚ ਦਾਖ਼ਲ
ਇਸ ਘਟਨਾ ਸਬੰਧੀ ਪੁਲਸ ਵੱਲੋਂ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਜਸਵੰਤ ਸਿੰਘ ਦੇ ਲੜਕੇ ਨੇ ਦੱਸਿਆ ਕਿ ਜਦੋਂ ਉਸ ਦਾ ਪਿਤਾ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਦੂਜੀ ਧਿਰ ਦੇ ਲੋਕਾਂ ਨੇ ਉਸ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤੇ ਉਨ੍ਹਾਂ ਨੇ ਕਿਹਾ ਕਿ ਤੁਸੀਂ ਇਕ ਵਾਰ ਆਪਣੇ ਖੇਤਾਂ ’ਚੋਂ ਪਾਣੀ ਕੱਢ ਲਓ, ਬਾਕੀ ਸਭ ਕੁਝ ਬਾਅਦ ’ਚ ਦੇਖਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ, ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ
ਮ੍ਰਿਤਕ ਦੇ ਪੁੱਤ ਨੇ ਦੱਸਿਆ ਕਿ ਦੂਜੀ ਹਮਲਾਵਰ ਧਿਰ ਨੇ ਖੇਤਾਂ ’ਚ ਕੰਮ ਕਰ ਰਹੇ ਉਸ ਦੇ ਪਿਤਾ ਜਸਵੰਤ ਸਿੰਘ ’ਤੇ ਹਮਲਾ ਕਰ ਦਿੱਤਾ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਇਕ ਗੋਲ਼ੀ ਸਿੱਧੀ ਉਸ ਦੇ ਪਿਤਾ ਜਸਵੰਤ ਸਿੰਘ ਦੇ ਲੱਗੀ, ਜਿਸ ਦੀ ਮੌਤ ਹੋ ਗਈ ਤੇ ਔਰਤ ਸਮੇਤ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਰਖਵਾ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਹੜ੍ਹਾਂ ਦਾ ਕਹਿਰ ਜਾਰੀ, ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹਿਆ ਨੌਜਵਾਨ, ਨਹੀਂ ਲੱਗਾ ਕੋਈ ਥਹੁ-ਪਤਾ
ਖਾਸ ਖ਼ਬਰ : ਹੜ੍ਹ ਦੇ ਮੱਦੇਨਜ਼ਰ ਰੱਦ ਹੋਈਆਂ ਇਹ ਪ੍ਰੀਖਿਆਵਾਂ ਹੁਣ 24 ਜੁਲਾਈ ਤੋਂ ਲਈਆਂ ਜਾਣਗੀਆਂ
NEXT STORY