ਜਲੰਧਰ : ਡੀ.ਸੀ.ਪੀ. ਨਰੇਸ਼ ਡੋਗਰਾ ਅਤੇ ਵਿਧਾਇਕ ਰਮਨ ਅਰੋੜਾ ਵਿਚਾਲੇ ਚੱਲ ਰਿਹਾ ਵਿਵਾਦ ਸੁਲਝ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਗੂ ਦੀਪਕ ਬਾਲੀ ਨੇ ਝਗੜਾ ਸੁਲਝਾ ਕੇ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾ ਦਿੱਤਾ ਹੈ। ਦੱਸ ਦੇਈਏ ਕਿ ਸ਼ਾਸਤਰੀ ਮਾਰਕੀਟ ਸਥਿਤ ਇਕ ਪ੍ਰਾਪਰਟੀ ਸਬੰਧੀ ਡੀ. ਸੀ. ਪੀ. ਨਰੇਸ਼ ਡੋਗਰਾ ਅਤੇ 'ਆਪ' ਵਿਧਾਇਕ ਰਮਨ ਅਰੋੜਾ ਵਿਚਾਲੇ ਵਿਵਾਦ ਪੈਦਾ ਹੋ ਗਿਆ ਸੀ ਅਤੇ ਮਾਮਲਾ ਇੰਨਾ ਭਖ ਗਿਆ ਕਿ ਡੀ. ਸੀ. ਪੀ. ਨਰੇਸ਼ ਡੋਗਰਾ ਨਾਲ ਹੱਥੋਪਾਈ ਹੋ ਗਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਭਖ਼ ਗਿਆ ਸੀ ਪਰ ਫਿਲਹਾਲ ਹੁਣ ਖ਼ਬਰ ਆ ਰਹੀ ਹੈ ਕਿ ਦੋਵਾਂ ਪਾਰਟੀਆਂ ’ਚ ਸਮਝੌਤਾ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪਿਤਾ ਦੀ ਸਿਹਤ ਨੂੰ ਲੈ ਕੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ
ਜ਼ਿਕਰਯੋਗ ਹੈ ਕਿ ਜਲੰਧਰ 'ਚ ਇਕ ਜਾਇਦਾਦ ਨੂੰ ਲੈ ਕੇ ਡੀ. ਸੀ. ਪੀ. ਰੈਂਕ ਦੇ ਅਧਿਕਾਰੀ ਅਤੇ 'ਆਪ' ਵਿਧਾਇਕ ਵਿਚਾਲੇ ਝੜਪ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ਨਾਲ ਪੰਜਾਬ ਦੀ ਸਿਆਸਤ ’ਚ ਹਲਚਲ ਮਚ ਗਈ ਸੀ। ਇਸ ਵੀਡੀਓ ਨੂੰ ਲੈ ਕੇ ਹਰ ਪਾਸੇ ਹੰਗਾਮਾ ਹੋ ਗਿਆ ਸੀ। ਇਸ ਵੀਡੀਓ ’ਚ ਡੀ. ਸੀ. ਪੀ. ਨੂੰ ਜ਼ਮੀਨ 'ਤੇ ਲੇਟਿਆ ਅਤੇ ਕੁੱਟਿਆ ਹੋਇਆ ਦਿਖਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਬੈਠੇ ਅੱਤਵਾਦੀ ਰਿੰਦਾ ਦਾ ਨਜ਼ਦੀਕੀ ਗੈਂਗਸਟਰ ਰਣਦੀਪ ਗ੍ਰਿਫ਼ਤਾਰ, ਵੱਡੀ ਸਾਜ਼ਿਸ਼ ਨੂੰ ਦੇਣਾ ਸੀ ਅੰਜਾਮ
ਲੋਕ ਨਿਰਮਾਣ ਵਿਭਾਗ 'ਚ 30 ਅਧਿਕਾਰੀਆਂ ਨੂੰ ਨੋਟੀਫਿਕੇਸ਼ਨ ਮਾਮਲੇ ਮਗਰੋਂ ਹੋਰ ਮਸਲੇ ਆਉਣ ਲੱਗੇ ਬਾਹਰ
NEXT STORY