ਚੰਡੀਗੜ੍ਹ- ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਬੇਅਦਬੀ ਦੀਆਂ ਘਿਨੌਣੀਆਂ ਘਟਨਾਵਾਂ 'ਤੇ ਕੋਈ ਕਾਰਵਾਈ ਨਾ ਹੋਣ ਕਾਰਨ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ- ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੇ ਮਾਮਲੇ ਦੀਆਂ ਹੋਈਆਂ ਜਾਂਚਾਂ ਦੀ ਰਿਪੋਰਟ ਜਨਤਕ ਹੋਵੇ : ਅਕਾਲੀ ਦਲ
ਉਨ੍ਹਾਂ ਕਿਹਾ ਕਿ ਅੱਜ ਪੰਜ ਦਿਨ ਬੀਤ ਜਾਣ ਪਿੱਛੋਂ ਵੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਹੋਣਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਿੱਧੇ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਨਾਲ ਹੀ ਸਮੂਹ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਕੱਠੇ ਹੋ ਕੇ ਪੰਥ ਅਤੇ ਪੰਜਾਬ ਦੀ ਰਾਖੀ ਕਰਨੀ ਚਾਹੀਦੀ ਹੈ ਅਤੇ ਕਾਂਗਰਸ ਸਰਕਾਰ ਤੋਂ ਜਵਾਬ ਮੰਗਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਂਦਰੀ ਜੇਲ ਲੁਧਿਆਣਾ ‘ਚ ਕੈਦੀਆਂ ਲਈ ਵਿਸ਼ੇਸ਼ ਰੇਡੀਓ ਸਟੇਸ਼ਨ ‘ਰੇਡੀਓ ਉਜਾਲਾ ਪੰਜਾਬ‘ ਦੀ ਸੁਰੂਆਤ
NEXT STORY