ਫਰੀਦਕੋਟ (ਜਗਤਾਰ): ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਬੀੜ ਚੋਰੀ ਕਰਨ ਦੇ ਮਾਮਲੇ ’ਚ ਭਗੌੜਾ ਕਰਾਰ ਦਿੱਤੇ ਗਏ ਡੇਰਾ ਸਿਰਸਾ ਦੀ ਨੈਸ਼ਨਲ ਕਮੇਟੀ ਦੇ ਤਿੰਨ ਮੈਂਬਰ ਸੰਦੀਪ ਬਰੇਟਾ, ਹਰਸ਼ ਧੁਰੀ ਅਤੇ ਪ੍ਰਦੀਪ ਕਲੇਰ ਦੀ ਜਾਇਦਾਦ ਅਟੈਚ ਕਰਨ ਦੀ ਸਿੱਟ ਵਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਵਲੋਂ ਮੰਗਿਆ ਗਿਆ ਤਿੰਨਾਂ ਦੀ ਚੱਲ ਅਚੱਲ ਜਾਇਦਾਦ ਦਾ ਬਿਓਰਾ ਬਰਗਾੜੀ ਬੇਅਦਬੀ ਮਾਮਲੇ ’ਚ ਨਾਮਜ਼ਦ ਕੀਤਾ ਜਾ ਚੁੱਕਾ ਹੈ।ਇਸ ਸਾਲ ਜਨਵਰੀ ’ਚ ਤਿੰਨਾਂ ਨੂੰ ਅਦਾਲਤ ਵਲੋਂ ਨਾਮਜ਼ਦ ਕੀਤੇ ਜਾਣ ਦੇ ਬਾਅਦ ਵੀ ਪੁਲਸ ਇਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਅਤੇ ਨਾ ਹੀ ਤਿੰਨੋਂ ਅਦਾਲਤ ’ਚ ਪੇਸ਼ ਹੋਏ।
ਜ਼ਿਕਰਯੋਗ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੇ ਨਾਲ ਮਿਲ ਕੇ ਪਾਵਨ ਬੀੜ ਚੋਰੀ ਕਰਨ ਦੀ ਸਾਜਿਸ਼ ਰਚੀ ਜਾਣ ਦੇ ਦੋਸ਼ ’ਚ ਡੇਰਾ ਮੁਖੀ ਨੂੰ ਵੀ ਇਸ ਮਾਮਲੇ ’ਚ ਨਾਮਜ਼ਦ ਕੀਤਾ ਜਾ ਚੁੱਕਾ ਹੈ।
ਚੰਡੀਗੜ੍ਹ 'ਚ ਖ਼ਤਮ ਹੋਇਆ 'ਨਾਈਟ ਕਰਫ਼ਿਊ', ਰਾਤ 12 ਵਜੇ ਤੱਕ ਖੁੱਲ੍ਹ ਸਕਣਗੇ ਰੈਸਟੋਰੈਂਟ
NEXT STORY