ਫਰੀਦਕੋਟ (ਜਗਤਾਰ) : 2015 ’ਚ ਹੋਈ ਸ੍ਰੀ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਸਰਕਾਰ ਵੱਲੋਂ ਨਵੀਂ ਐੱਸ.ਆਈ.ਟੀ. ਗਠਿਨ ਕੀਤੀ ਗਈ ਸੀ ਜਿਸ ਵੱਲੋਂ ਜਾਂਚ ਜਾਰੀ ਹੈ। ਇਸੇ ਦਰਮਿਆਨ ਇਸ ਮਾਮਲੇ ਨੂੰ ਛੇ ਸਾਲ ਪੂਰੇ ਹੋਣ ਤੇ ਬਰਗਾੜੀ ’ਚ 1 ਜੂਨ ਨੂੰ ਪਸਚਾਤਾਪ ਦਿਵਸ ਰੱਖਿਆ ਗਿਆ ਸੀ ਜਿਸ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਸਿਮਰਨਜੀਤ ਮਾਨ ਵੱਲੋਂ ਸਰਕਾਰ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੱਤਾ ਗਿਆ ਸੀ ਤੇ ਕਿਹਾ ਸੀ ਕਿ ਇੱਕ ਮਹੀਨੇ ਦੇ ਵਿੱਚ ਸਰਕਾਰ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਵੇ ਅਤੇ ਸਜ਼ਾਵਾਂ ਦੇਵੇ। ਅੱਜ ਇੱਕ ਜੁਲਾਈ ਨੂੰ ਇੱਕ ਮਹੀਨਾ ਪੂਰਾ ਹੋਣ ’ਤੇ ਬਰਗਾੜੀ ਵਿੱਚ ਫਿਰ ਤੋਂ ਮੋਰਚਾ ਲਗਭਗ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: 2 ਮਹੀਨੇ ਪਹਿਲਾਂ ਵਿਆਹੀ ਗਰਭਵਤੀ ਜਨਾਨੀ ਨੇ ਕੀਤੀ ਖ਼ੁਦਕੁਸ਼ੀ, ਸਹੁਰਿਆਂ 'ਤੇ ਲੱਗੇ ਵੱਡੇ ਇਲਜ਼ਾਮ
ਇਸ ਸਬੰਧੀ ਜਦੋਂ ਜਨਰਲ ਸਕੱਤਰ ਜਸਕਰਨ ਸਿੰਘ ਕਾਹਣਵਾਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਪੂਰੀ ਮਨੁੱਖਤਾ ਦੇ ਗੁਰੂ ਹਨ। ਗੁਰੂ ਬਿਨਾਂ ਅਸੀਂ ਰਹਿ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਕਦੇ ਸਾਡੇ ਗੁਰੂ ਨੂੰ ਗਲੀਆਂ ’ਚ ਰੋਲ ਦਿੱਤਾ ਜਾਂਦਾ ਹੈ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਾਂਦੀ ਹੈ ਤੇ ਕਦੇ ਪੈਟਰੋਲ ਪਾ ਕੇ ਸਾੜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਧਰਮ ਤਾਂ ਸਾਰੇ ਸਤਿਕਾਰ ਯੋਗ ਹਨ। ਉਨ੍ਹਾਂ ਕਿਹਾ ਕਿ 1 ਜੂਨ 2015 ਨੂੰ ਗੁਰੂ ਦੀ ਬੇਅਦਬੀ ਸਰਸੇ ਵਾਲੇ ਸਾਧ ਦੇ ਚੇਲਿਆਂ ਨੇ ਕੀਤੀ। ਉਨ੍ਹਾਂ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਸੁਮੇਧ ਸੈਣੀ ਨੇ ਬਚਾਇਆ। ਉਨ੍ਹਾਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ, ਸੀ.ਬੀ.ਆਈ. ਨੇ ਸਾਨੂੰ ਇਨਸਾਫ਼ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ 85 ਫੀਸਦੀ ਕੁਰਬਾਨੀਆਂ ਕਰਕੇ ਅਸੀਂ ਤਾਂ ਸੜਕਾਂ ਜੋਗੇ ਹੀ ਰਹਿ ਗਏ। ਇਸ ਕਰਕੇ ਅਸੀਂ ਗੁਰੂ ਦੀ ਬੇਅਦਬੀ ਦਾ ਇਨਸਾਫ਼ ਲੈਣ ਲਈ ਮੁੜ ਮੋਰਚਾ ਆਰੰਭਿਆ ਹੈ।
ਇਹ ਵੀ ਪੜ੍ਹੋ: ਸਰੂਪ ਸਿੰਗਲਾ ਨੇ ਮੁੜ ਘੇਰਿਆ ਮਨਪ੍ਰੀਤ ਬਾਦਲ, 'ਨਾਜਾਇਜ਼ ਮਾਈਨਿੰਗ ਦੀ ਨਿਰਪੱਖ ਜਾਂਚ ਹੋਵੇ ਤਾਂ ਹੋਣਗੇ ਵੱਡੇ ਖੁਲਾਸੇ'
ਪੰਜਾਬ ’ਚ ਕੋਰੋਨਾ ਵੈਕਸੀਨ ਦੀ ਹੋਈ ਘਾਟ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਨਹੀਂ ਲੱਗਾ ਟੀਕਾ
NEXT STORY