ਮੋਗਾ (ਗੋਪੀ ਰਾਊਕੇ, ਵਿਪਨ) : ਸੂਬੇ ਵਿਚ ਵਾਪਰ ਰਹੀਆਂ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਘਟਨਾ ਮੋਗਾ ਜ਼ਿਲੇ ਦੇ ਪਿੰਡ ਮੋਠਾਂਵਾਲੀ ਦੀ ਹੈ। ਜਿੱਥੇ ਐਤਵਾਰ ਸਵੇਰੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੇ ਅੰਗ ਮਿਲਣ ਮਗਰੋਂ ਸਿੱਖ ਸੰਗਤਾਂ ਵਿਚ ਭਾਰੀ ਰੋਸ ਦੀ ਲਹਿਰ ਦੌੜ ਗਈ।
ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲਾ ਪੁਲਸ ਮੁਖੀ ਰਾਜਜੀਤ ਸਿੰਘ ਹੁੰਦਲ ਸਮੇਤ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀ ਪਿੰਡ ਵਿਚ ਪਹੁੰਚ ਗਏ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪਤਾ ਲੱਗਾ ਹੈ ਕਿ ਪੰਥਕ ਜਥੇਬੰਦੀਆਂ ਦੇ ਆਗੂ ਵੀ ਪਿੰਡ ਵਿਚ ਪਹੁੰਚ ਰਹੇ ਹਨ।
ਭਗੌੜੇ ਮੁਲਜ਼ਮ ਨੂੰ ਪਨਾਹ ਦੇਣ ਦੇ ਦੋਸ਼ 'ਚ ਚੈਰੀਟੇਬਲ ਟਰੱਸਟ ਵਿਵਾਦਾਂ ਦੇ ਘੇਰੇ 'ਚ
NEXT STORY