ਜਲੰਧਰ (ਰਮਨ)- ਰਾਮਾਮੰਡੀ ਅਧੀਨ ਪੈਂਦੇ ਬੇਅੰਤ ਸਿੰਘ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਵੇਰੇ ਇਕ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਆਇਆ ਅਤੇ ਕੁਝ ਦੇਰ ਉਥੇ ਬੈਠ ਰਿਹਾ, ਫਿਰ ਗੁਟਕਾ ਸਾਹਿਬ ਚੁੱਕ ਕੇ ਗਲੀ ਵਿਚ ਆ ਗਿਆ ਅਤੇ ਪਾਵਨ ਸਰੂਪ ਦੇ ਅੰਗ ਗਲੀ ਵਿਚ ਖਿਲਾਰਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਮੌਜੂਦ ਸੰਗਤ ਨੇ ਦੋਸ਼ੀ ਨੌਜਵਾਨ ਨੂੰ ਰੋਕਿਆ ਤਾਂ ਉਹ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਇਸੇ ਦੌਰਾਨ ਹੀ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਕੁੱਟਮਾਰ ਕੀਤੀ ਅਤੇ ਖੰਭੇ ਨਾਲ ਬੰਨ੍ਹ ਦਿੱਤਾ। ਸੂਚਨਾ ਮਿਲਣ ਮਗਰੋਂ ਰਾਮਾਮੰਡੀ ਪੁਲਸ ਨੇ ਪਹੁੰਚ ਕੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਰਾਮਾਮੰਡੀ ਦੇ ਏ. ਐੱਸ. ਆਈ. ਰੂਪਲਾਲ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਵਰਿੰਦਰ ਪੁੱਤਰ ਭਗਵੰਤ ਸਿੰਘ ਵਾਸੀ ਗੁਰੂ ਨਾਨਕ ਪੁਰਾ ਵੈਸਟ ਵਜੋਂ ਹੋਈ ਹੈ, ਜੋ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ ਅਤੇ ਦਵਾਈ ਚੱਲ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਵਿਖੇ ਗ੍ਰੰਥੀ ਸਿੰਘ ਦੀ ਮੁਸਤੈਦੀ ਨਾਲ ਟਲਿਆ ਬੇਅਦਬੀ ਕਾਂਡ, ਸ਼ਰਾਰਤੀ ਅਨਸਰ ਨੂੰ ਇੰਝ ਕੀਤਾ ਕਾਬੂ
ਪੁਲਸ ਨੇ ਦੱਸਿਆ ਕਿ ਜਾਂਚ 'ਚ ਪਤਾ ਲੱਗਾ ਹੈ ਕਿ ਉਹ ਆਪਣੀ ਮਾਤਾ ਹਰਦਿਆਲ ਕੌਰ ਨਾਲ ਟੀਕਾਕਰਨ ਕਰਵਾ ਕੇ ਸਿਵਲ ਹਸਪਤਾਲ ਆ ਰਿਹਾ ਸੀ ਕਿ ਰਸਤੇ 'ਚ ਉਹ ਆਟੋ ਤੋਂ ਹੇਠਾਂ ਉਤਰ ਕੇ ਤੱਲ੍ਹਣ ਗੁਰਦੁਆਰਾ ਸਾਹਿਬ ਵਿਚ ਚਲਾ ਗਿਆ। ਜਿੱਥੋਂ ਉਹ ਮੁੜ ਖਜੂਰਲਾ ਪਹੁੰਚਿਆ, ਜਿੱਥੇ ਪੁਲਸ ਨੇ ਪਰਿਵਾਰ ਨਾਲ ਸੰਪਰਕ ਕਰਕੇ ਉਸ ਨੂੰ ਦੋਬਾਰਾ ਵਾਪਸ ਭੇਜ ਦਿੱਤਾ ਪਰ ਉਹ ਆਪਣਾ ਰਸਤਾ ਭੁੱਲ ਗਿਆ ਅਤੇ ਖੇਤਾਂ ਵਿਚੋਂ ਹੁੰਦੇ ਹੋਏ ਇਕ ਹਵੇਲੀ ਕੋਲ ਪਹੁੰਚਿਆ, ਜਿੱਥੇ ਉਸ ਨੇ ਇਕ ਗੁਰਦੁਆਰਾ ਸਾਹਿਬ ਤੋਂ ਗੁਟਕਾ ਸਾਹਿਬ ਚੁੱਕ ਕੇ ਬੇਅੰਤ ਸਿੰਘ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਖੇ ਲੈ ਗਿਆ, ਜਿੱਥੇ ਉਸ ਨੇ ਗੁਟਕਾ ਸਾਹਿਬ ਦੇ ਅੰਗ ਖਿਲਾਰ ਕੇ ਬੇਅਦਬੀ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਖ਼ਿਲਾਫ਼ ਧਾਰਾ 295ਏ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਜਲੰਧਰ ਨਿਗਮ ’ਚ ਹੋਏ ਕਰੋੜਾਂ ਰੁਪਏ ਦੇ ਟਿਊਬਵੈੱਲ ਮੇਨਟੀਨੈਂਸ ਘਪਲੇ ਦੀ ਜਾਂਚ ਦੇ ਦਿੱਤੇ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਛੁੱਟੀ ਆਏ ਫ਼ੌਜੀ ਨਾਲ ਵਾਪਰਿਆ ਹਾਦਸਾ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
NEXT STORY