ਬਰੇਟਾ (ਬਾਂਸਲ) : ਆਰਥਿਕ ਤੰਗੀ ਕਾਰਨ ਮਜ਼ਦੂਰ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਪਿੰਡ ਬਹਾਦਰਪੁਰ ਦੇ ਨੌਜਵਾਨ ਜਵਾਹਰ ਲਾਲ (30 ਸਾਲਾ), ਜੋ ਆਪਣੇ ਪਿਤਾ ਦੀ ਬੀਮਾਰੀ ਕਾਰਨ ਕਰਜ਼ੇ ਹੇਠ ਆ ਗਿਆ ਸੀ, ਤੋਂ ਇਲਾਵਾ ਉਸ ਦਾ ਛੋਟਾ ਭਰਾ ਵੀ ਤੰਗੀ ਕਾਰਨ ਖੁਦਕੁਸ਼ੀ ਕਰ ਗਿਆ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ, ਨੇ ਅੱਜ ਕਰਜ਼ੇ ਦੇ ਬੋਝ ਨੂੰ ਨਾ ਸਹਾਰਦਿਆਂ ਘਰ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਇਹ ਖ਼ਬਰ ਵੀ ਪੜ੍ਹੋ : ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਲੜਕੀਆਂ ਅਤੇ ਇਕ ਲੜਕਾ ਛੱਡ ਗਿਆ। ਪੁਲਸ ਨੇ ਮ੍ਰਿਤਕ ਦੀ ਪਤਨੀ ਲਖਵਿੰਦਰ ਕੌਰ ਦੇ ਬਿਆਨ ’ਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਉੁਧਰ ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗਰੀਬ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਕੇ ਗਰੀਬਾਂ ਦੇ ਘਰ ਉਜੜਨ ਤੋਂ ਬਚਾਏ ਜਾਣ। ਅਖੀਰ ’ਚ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਆਰਥਿਕ ਤੌਰ ’ਤੇ ਵਿੱਤੀ ਸਹਾਇਤਾ ਦਿੱਤੀ ਜਾਵੇ।
ਸ਼ੱਕੀ ਹਾਲਤ ’ਚ ਪਾਣੀ ਵਾਲੀ ਡਿੱਗੀ ’ਚ ਡੁੱਬਣ ਕਾਰਨ ਵਿਅਕਤੀ ਦੀ ਮੌਤ
NEXT STORY