ਅੰਮ੍ਰਿਤਸਰ, (ਵੜੈਚ)- ਗੁਰੂ ਸਾਹਿਬਾਨ ਵੱਲੋਂ ਵਰ ਪ੍ਰਾਪਤ ਕਸਬਾ ਵੱਲ੍ਹਾ 'ਗੁਰੂ ਕਾ ਗੱਲਾ' 'ਚ ਨਿਗਮ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਗੰਦਗੀ ਦੇ ਢੇਰਾਂ ਨੇ ਇਲਾਕਾ ਨਿਵਾਸੀਆਂ ਤੇ ਸੰਗਤਾਂ ਦੇ ਨੱਕ ਵਿਚ ਦਮ ਕਰ ਦਿੱਤਾ ਹੈ। ਇਤਿਹਾਸਕ ਗੁਰਦੁਆਰਾ ਕੋਠਾ ਸਾਹਿਬ ਵਿਚ ਗੁਰੂ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਨੂੰ ਗੰਦਗੀ ਦੇ ਢੇਰਾਂ ਨਾਲ ਪ੍ਰੇਸ਼ਾਨੀਆਂ ਪੇਸ਼ ਆ ਰਹੀਆਂ ਹਨ। ਇਲਾਕਾ ਨਿਵਾਸੀਆਂ ਨਿਰਮਲ ਸਿੰਘ, ਦਰਸ਼ਨ ਸਿੰਘ, ਹਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਸੁਨੀਤਾ, ਦਰਸ਼ਨਾ ਰਾਣੀ, ਹਰਦੀਪ ਕੌਰ ਤੇ ਸੁਰਜੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਇਲਾਕਿਆਂ ਨੂੰ ਸਾਫ ਕੀਤਾ ਜਾ ਰਿਹਾ ਹੈ ਪਰ ਵੱਲ੍ਹਾ ਵਿਚ ਇਸ ਮੁਹਿੰਮ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਵੱਲ੍ਹਾ ਇਲਾਕੇ ਵਿਚ ਜਾਣ ਵਾਲੇ ਰਸਤੇ ਉਪਰ ਮੇਨ ਬਾਈਪਾਸ 'ਤੇ ਬਣੇ ਪੁਲ ਦੇ ਨਾਲ-ਨਾਲ ਕੂੜੇ ਦਾ ਡੰਪ ਬਣ ਗਿਆ ਹੈ। ਗਲੀਆਂ-ਬਾਜ਼ਾਰਾਂ ਵਿਚ ਵੀ ਕੂੜੇ ਦੇ ਢੇਰ ਲੱਗ ਰਹੇ ਹਨ।
ਨਿਗਮ ਅਧਿਕਾਰੀਆਂ ਨੂੰ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਕੋਈ ਖਾਸ ਧਿਆਨ ਨਹੀਂ ਦਿੱਤਾ ਜਾ ਰਿਹਾ। ਗੰਦਗੀ ਕਰ ਕੇ ਇਲਾਕਾ ਨਿਵਾਸੀ ਵੱਖ-ਵੱਖ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਲੋਕਾਂ ਨੇ ਨਿਗਮ ਕਮਿਸ਼ਨਰ ਤੇ ਸਿਹਤ ਅਧਿਕਾਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਕਸਬੇ ਦੀ ਮਰਿਆਦਾ ਨੂੰ ਧਿਆਨ 'ਚ ਰੱਖਦਿਆਂ ਇਲਾਕੇ ਨੂੰ ਗੰਦਗੀ ਤੋਂ ਮੁਕਤ ਕੀਤਾ ਜਾਵੇ।
ਕਲਯੁੱਗੀ ਪਿਉ ਬਣਾਉਂਦਾ ਰਿਹਾ ਧੀ ਨੂੰ ਹਵਸ ਦਾ ਸ਼ਿਕਾਰ
NEXT STORY