ਪਠਾਨਕੋਟ, (ਸ਼ਾਰਦਾ)- ਡਾ. ਤੇਜਵਿੰਦਰ ਸਿੰਘ ਜ਼ਿਲਾ ਅਤੇ ਸੈਸ਼ਨ ਜੱਜ ਪਠਾਨਕੋਟ ਅਤੇ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਾ. ਤੇਜਵਿੰਦਰ ਸਿੰਘ ਅਤੇ ਅਮਨਦੀਪ ਕੌਰ ਚਾਹਲ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਵਾਜਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ੍ਹਾਂ ਬੰਦ ਕੈਦੀਆਂ ਕੋਲ ਕੇਸਾਂ ਵਿਚ ਵਕੀਲ ਨਹੀਂ ਹਨ, ਉਨ੍ਹਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਬੰਦੀਆਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਦੱਸਿਆ ਅਤੇ ਜੇਲ ਦਾ ਨਿਰੀਖਣ ਕੀਤਾ।
ਗੋਦਾਮਾਂ 'ਚੋਂ ਲੱਖਾਂ ਦੇ ਚੌਲ ਚੋਰੀ ਕਰਨ ਦੇ ਮਾਮਲੇ 'ਚ ਸ਼ੈਲਰ ਮਾਲਕ ਗ੍ਰਿਫਤਾਰ
NEXT STORY