ਫਾਜ਼ਿਲਕਾ (ਨਾਗਪਾਲ) : ਜ਼ਿਲਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਲਬੀਰ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ ਬੈਂਕਾਂ ਦੇ ਦੂਜੀ ਤਿਮਾਹੀ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਏ. ਡੀ .ਸੀ ਬਲਬੀਰ ਰਾਜ ਸਿੰਘ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਨੇ ਕਿਹਾ ਕਿ ਬੈਂਕਾਂ ਕੋਲ ਜੋ ਵੀ ਅਰਜ਼ੀਆਂ ਬਕਾਇਆ ਪਈਆਂ ਹਨ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਖਾਤਾਧਾਰਕਾਂ ਦੇ ਬੈਂਕ ਖਾਤਿਆਂ ਨੂੰ ਜਲਦ ਤੋਂ ਜਲਦ ਆਧਾਰ ਕਾਰਡ ਨਾਲ ਜੋੜਨ ਲਈ ਵੀ ਕਿਹਾ। ਮੀਟਿੰਗ ਦੌਰਾਨ ਐੱਲ ਡੀ ਐੱਮ ਪਰਮਜੀਤ ਕੋਚਰ ਨੇ ਵੱਖ-ਵੱਖ ਬੈਂਕਾਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ ਜਿਸ ਤਹਿਤ ਜ਼ਿਲੇ ਦੇ ਵੱਖ-ਵੱਖ ਬੈਂਕਾਂ ਵੱਲੋਂ ਦੂਜੀ ਤਿਮਾਹੀ ਬੈਠਕ ਅਧੀਨ ਕੀਤੀ ਗਈ ਕਾਰਗੁਜ਼ਾਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ । ਵਿਤੀ ਸਾਖਰਤਾ ਸਲਾਹਕਾਰ ਸਤਪਾਲ ਸੇਤੀਆ ਨੇ ਬੈਂਕਿੰਗ ਯੋਜਨਾਵਾਂ ਜੀਵਨ ਜਯੋਤੀ ਬੀਮਾ ਯੋਜਨਾ, ਸੁਰੱਖਿਆ ਯੋਜਨਾ ਤੇ ਅਟਲ ਪੈਨਸ਼ਨ ਯੋਜਨਾ ਸਬੰਧੀ ਬੈਂਕ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਰਿਜ਼ਰਵ ਬੈਂਕ ਅਧਿਕਾਰੀ ਸੰਜੀਵ ਕੇਨ, ਡੀ. ਡੀ. ਐੱਮ. ਨਾਬਾਰਡ ਰਾਜੇਸ਼ ਕੁਮਾਰ ਅਤੇ ਸਮੂਹ ਬੈਂਕਾਂ ਦੇ ਡੀ.ਸੀ.ਓਜ਼ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ।
ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਦੋ ਨੌਜਵਾਨਾਂ ਦੀ ਮੌਤ (ਤਸਵੀਰਾਂ)
NEXT STORY