ਪਠਾਨਕੋਟ (ਬਿਊਰੋ) - ਚੋਣ ਕਮਿਸ਼ਨ ਵੱਲੋਂ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਐਲਾਨ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ 'ਚ ਹਲਚਲ ਪੈਦਾ ਹੋਣੀ ਸ਼ੁਰੂ ਹੋ ਗਈ ਹੈ। ਰਾਜਨੀਤਿਕ ਦਲਾਂ ਨੇ ਇਕ ਪਾਸੇ ਚੋਣਾਂ ਨੂੰ ਲੈ ਕੇ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਉਥੇ ਹੀ ਇਲਾਕਾ ਵਾਸੀਆਂ ਨੇ ਵੀ ਆਪਣਾ ਗੁੱਸਾ ਜ਼ਾਹਿਰ ਕਰਨਾ ਸ਼ੁਰੂ ਕਰ ਦਿੱਤਾ ਹੈ।
ਚੋਣਾਂ ਨੂੰ ਲੈ ਕੇ ਦੂਜੇ ਪਾਸੇ ਪਾਰਟੀਆਂ ਦੇ ਨੇਤਾਵਾਂ ਵੱਲੋਂ ਆਪੋ-ਆਪਣੀ ਜਿੱਤ ਦੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ 19 ਸਤੰਬਰ ਨੂੰ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਵੋਟਰ ਕਿਹੜੇ ਉਮੀਦਵਾਰਾਂ ਦੀ ਝੋਲੀ ਵੋਟ ਪਾਉਣਗੇ ਇਹ 22 ਸਤੰਬਰ ਨੂੰ ਨਤੀਜੇ ਆਉਣ 'ਤੇ ਹੀ ਸਾਫ ਹੋਵੇਗਾ।
ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
NEXT STORY