ਚੰਡੀਗੜ੍ਹ: ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) 'ਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਇਨ੍ਹਾਂ ਹੁਕਮਾਂ 'ਤੇ ਦਸਤਖਤ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਦਾਜ ਲਈ ਪਤੀ ਨੇ ਪਤਨੀ ਨੂੰ ਬਣਾ ਕੇ ਰੱਖਿਆ 'ਜਾਨਵਰ', ਕੀਤਾ ਗੈਰਕੁਦਰਤੀ ਸੰਭੋਗ
ਬੁਲਾਰੇ ਅਨੁਸਾਰ ਇਹ ਫੈਸਲਾ ਸਟਾਫ ਦੀ ਤਾਇਨਾਤੀ ਨੂੰ ਤਰਕ ਸੰਗਤ ਬਨਾਉਣ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕਈ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ 'ਚ ਇੱਕ ਵਿਸ਼ੇ ਦੇ ਵੱਧ ਲੈਕਚਰਾਰ ਸਨ ਅਤੇ ਕਈ ਹੋਰਾਂ 'ਚ ਉਸ ਵਿਸ਼ੇ ਦੇ ਲੈਕਚਰਾਰ ਨਹੀਂ ਸਨ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਨਵੰਬਰ 2019 'ਚ ਇੱਕ ਜਨਤਕ ਨੋਟਿਸ ਰਾਹੀਂ ਡਾਇਟਾਂ 'ਚ ਤਾਇਨਾਤ ਹੋਣ ਦੇ ਚਾਹਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਸੀ। ਇਸ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਦੀ ਚੋਣ ਕਰਨ ਉਪਰੰਤ 43 ਲੈਕਚਰਾਰਾਂ ਨੂੰ ਸਕੂਲਾਂ ਤੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ 'ਚ ਤਾਇਨਾਤ ਕੀਤਾ ਗਿਆ ਹੈ ਜਦਕਿ 28 ਲੈਕਚਰਾਰਾਂ ਨੂੰ ਡਾਇਟਾਂ ਤੋਂ ਬਦਲ ਕੇ ਸਕੂਲਾਂ 'ਚ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ: ਕੁਵੈਤ ਤੋਂ ਵਤਨ ਪਰਤੇ 162 ਭਾਰਤੀਆਂ ਨੇ ਰੋ-ਰੋ ਸੁਣਾਇਆ ਦੁਖੜਾ
ਇਹ ਵੀ ਪੜ੍ਹੋ: ਪੇਕੇ ਗਈ ਪਤਨੀ ਨੇ ਵਾਪਿਸ ਆਉਣ ਤੋਂ ਕੀਤਾ ਇਨਕਾਰ ਤਾਂ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਦੇ 2 ਵਿਅਕਤੀਆਂ ਸਣੇ ਜਨਾਨੀ ਕਾਬੂ
NEXT STORY