ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)— ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਸਿੱਖਿਆ 'ਚ ਸੁਧਾਰ ਲਿਆਉਣ ਹਿੱਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲਾ ਸਿੱਖਿਆ ਅਧਿਕਾਰੀ ਵਿਨੋਦ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਸਰਕਾਰੀ ਪ੍ਰਾਇਮਰੀ ਅਤੇ ਸੀ. ਸੈ. ਸਕੂਲ ਨੌਰਾ, ਸਪੈਸ਼ਲ ਬਲਾਕ ਰਿਸੋਰਸ ਸੈਂਟਰ ਨੌਰਾ ਅਤੇ ਸਰਕਾਰੀ ਸੀ. ਸੈ. ਸਕੂਲ ਸੂਰਾਪੁਰ ਦੀ ਅਚਨਚੇਤ ਚੈਕਿੰਗ ਕੀਤੀ।
ਇਸ ਦੌਰਾਨ ਜ਼ਿਲਾ ਸਿੱਖਿਆ ਅਧਿਕਾਰੀ ਨੇ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ, ਪ੍ਰਾਰਥਨਾ ਸਭਾ, ਸਫਾਈ ਵਿਵਸਥਾ, ਮਿਡ-ਡੇ-ਮੀਲ ਅਤੇ ਵਿਦਿਆਰਥੀਆਂ ਦੀਆਂ ਸਹਾਇਕ ਗਤੀਵਿਧੀਆਂ ਦੀ ਜਾਂਚ ਕੀਤੀ । ਜ਼ਿਲਾ ਸਿੱਖਿਆ ਅਧਿਕਾਰੀ ਨੇ ਸਰਕਾਰੀ ਸੀ. ਸੈ. ਸਕੂਲ ਨੌਰਾ 'ਚ ਸੰਕਲਪ ਦਿਵਸ ਮੌਕੇ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਵਾਈ। ਉਨ੍ਹਾਂ ਨੇ ਵੱਖ-ਵੱਖ ਸਕੂਲਾਂ 'ਚ ਸਕੂਲ ਪ੍ਰਮੁੱਖਾਂ ਨੂੰ ਸਿੱਖਿਆ 'ਚ ਗੁਣਾਤਮਕ ਸੁਧਾਰ ਲਿਆਉਣ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਨਕਲ ਰਹਿਤ ਕਰਵਾਉਣ ਲਈ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਵੀ ਹੁਕਮ ਦਿੱਤੇ । ਜ਼ਿਲਾ ਸਿੱਖਿਆ ਅਧਿਕਾਰੀ ਨੇ ਸਪੈਸ਼ਲ ਬਲਾਕ ਰਿਸੋਰਸ ਸੈਂਟਰ ਨੌਰਾ ਦਾ ਦੌਰਾ ਕਰ ਕੇ ਦਿਵਿਆਂਗ ਬੱਚਿਆਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਿੰ. ਵਰਿੰਦਰ ਕੁਮਾਰ, ਪ੍ਰਮੋਦ ਭਾਰਤੀ, ਸੁਪਰਡੈਂਟ ਪਰਮਜੀਤ ਸਿੰਘ, ਪ੍ਰਵੀਨ ਦੁੱਗਲ ਅਤੇ ਹੈੱਡ ਟੀਚਰ ਕੁਲਦੀਪ ਕੁਮਾਰ ਆਦਿ ਹਾਜ਼ਰ ਸਨ ।
ਲੁਧਿਆਣਾ ਨਿਗਮ ਚੋਣਾਂ : 95 ਵਾਰਡਾਂ ਲਈ 754 ਉਮੀਦਵਾਰ ਮੈਦਾਨ 'ਚ
NEXT STORY