ਅੰਮ੍ਰਿਤਸਰ, (ਸੰਜੀਵ, ਨੀਰਜ)— ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਲਖਬੀਰ ਸਿੰਘ ਭਾਗੋਵਾਲੀਆ ਨੂੰ ਭ੍ਰਿਸ਼ਟਾਚਾਰ ਰੋਕੋਂ ਐਕਟ ਦੇ ਤਹਿਤ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਖਿਲਾਫ ਐੱਫ.ਆਈ.ਆਰ ਨੰਬਰ 10 ਰਜਿਸਟਰਡ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਐੱਸ.ਐੱਸ.ਪੀ ਵਿਜੀਲੈਂਸ ਆਰ.ਕੇ ਬਖਸ਼ੀ ਦੇ ਨਿਰਦੇਸ਼ਾ ਅਨੁਸਾਰ ਡੀ.ਐੱਸ.ਪੀ ਤੇਜਿੰਦਰ ਸਿੰਘ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਭਾਗੋਵਾਲੀਆ ਨੂੰ ਉਨ੍ਹਾਂ ਦੇ ਦਫਤਰ ਤੋਂ ਗ੍ਰਿਫਤਾਰ ਕੀਤਾ ਅਤੇ ਭ੍ਰਿਸ਼ਟਾਚਾਰ ਰੋਕੋ ਐਕਟ ਦੀ ਧਾਰਾ 7ਏ ਅਤੇ 8 ਦੇ ਤਹਿਤ ਪਰਚਾ ਦਰਜ ਕੀਤਾ ਗਿਆ। ਇਸ ਕਾਰਵਾਈ ਵਿਚ ਭਾਗੋਵਾਲੀਆ ਤੋਂ ਕਿੰਨੀ ਰਿਸ਼ਵਤ ਫੜੀ ਗਈ ਹੈ ਜਾਂ ਫਿਰ ਕੀ ਰਿਕਵਰੀ ਕੀਤੀ ਗਈ ਹੈ। ਇਸ ਬਾਰੇ ਵਿਚ ਵਿਜੀਲੈਂਸ ਵਿਭਾਗ ਵਲੋਂ ਕੁੱਝ ਵੀ ਖੁਲਾਸਾ ਨਹੀਂ ਕੀਤਾ ਗਿਆ। ਵਿਭਾਗ ਦੀ ਟੀਮ ਸ਼ੁੱਕਰਵਾਰ ਦੇ ਦਿਨ ਭਾਗੋਵਾਲੀਆ ਨੂੰ ਅਦਾਲਤ ਵਿਚ ਪੇਸ਼ ਕਰਨ ਜਾ ਰਹੀ ਹੈ ਅਤੇ ਅਦਾਲਤ ਤੋਂ ਰਿਮਾਂਡ ਦੀ ਵੀ ਆਗਿਆ ਲਈ ਜਾਵੇਗੀ।
ਸੈਮ ਪਿਤ੍ਰੋਦਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਨੇ ਸਿੱਖਾਂ ਪ੍ਰਤੀ ਮਾਨਸਿਕਤਾ ਨਹੀਂ ਬਦਲੀ : ਸਿਰਸਾ
NEXT STORY