ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਦਾਇਤ 'ਤੇ ਪਸ਼ੂ ਪਾਲਣ ਵਿਭਾਗ ਨੇ ਅੱਜ ਦੁਧਾਰੂ ਪਸ਼ੂਆਂ 'ਚ ਲਾਗ ਦੀ ਬੀਮਾਰੀ 'ਲੰਪੀ ਸਕਿਨ' ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਦੁਧਾਰੂ ਪਸ਼ੂਆਂ 'ਚ ਲੰਪੀ ਸਕਿਨ ਨਾਮੀ ਛੂਤ ਦੇ ਰੋਗ ਤੋਂ ਬਚਾਅ ਲਈ ਹਰ ਜ਼ਿਲ੍ਹੇ ਵਿੱਚ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜੋ ਪਿੰਡ-ਪਿੰਡ ਜਾ ਕੇ ਪ੍ਰਭਾਵਿਤ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਦੇ ਉਪਾਅ ਲਈ ਜਾਣਕਾਰੀ ਦੇਣਗੀਆਂ।
ਖ਼ਬਰ ਇਹ ਵੀ : ਪੰਜਾਬ ਸਰਕਾਰ ਖਤਮ ਕਰੇਗੀ ਇਹ ਪੋਸਟ ਤਾਂ ਉਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪੜ੍ਹੋ TOP 10
ਕੈਬਨਿਟ ਮੰਤਰੀ ਨੇ ਦੱਸਿਆ ਕਿ ਨਾਰਥ ਰਿਜਨਲ ਡਵੀਜ਼ਨ ਡਾਇਗਨਾਸਟਿਕ ਲੈਬ (ਐੱਨ.ਆਰ.ਡੀ.ਡੀ.ਐੱਲ.) ਜਲੰਧਰ ਦੀ ਟੀਮ ਨੂੰ ਸਮੂਹ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ ਗਈ ਹੈ, ਜੋ ਕੱਲ੍ਹ 28 ਜੁਲਾਈ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰਨ ਲਈ ਪਾਬੰਦ ਕੀਤਾ ਗਿਆ ਹੈ। ਇਸ ਲਈ ਪਸ਼ੂ-ਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਣ। ਉਨ੍ਹਾਂ ਕਿਹਾ ਕਿ ਕਿਸਾਨ ਜਾਂ ਪਸ਼ੂ-ਪਾਲਕ ਬੇਝਿਜਕ ਆਪਣੀ ਨੇੜਲੀ ਪਸ਼ੂ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸੂਬੇ ਭਰ ਦੀਆਂ ਮੰਡੀਆਂ 'ਚ ਲਾਏ ਜਾਣਗੇ ਸੋਲਰ ਪਾਵਰ ਪਲਾਂਟ
ਭੁੱਲਰ ਨੇ ਦੱਸਿਆ ਕਿ ਇਹ ਬੀਮਾਰੀ ਦੱਖਣੀ ਸੂਬਿਆਂ ਤੋਂ ਆਈ ਹੈ ਅਤੇ ਬਰਸਾਤਾਂ 'ਚ ਵਧੇਰੇ ਫੈਲਦੀ ਹੈ ਕਿਉਂਕਿ ਮੱਛਰ, ਮੱਖੀ ਆਦਿ ਦੇ ਕੱਟਣ ਨਾਲ ਇਸ ਬੀਮਾਰੀ ਦੇ ਅੱਗੇ ਤੋਂ ਅੱਗੇ ਵਧਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਪਸ਼ੂਆਂ ਦਾ ਆਲਾ-ਦੁਆਲਾ ਸਾਫ਼ ਰੱਖਿਆ ਜਾਵੇ ਅਤੇ ਬੀਮਾਰ ਪਸ਼ੂਆਂ ਨੂੰ ਦੂਜਿਆਂ ਤੋਂ ਵੱਖ ਕਰ ਲਿਆ ਜਾਵੇ। ਇਸ ਦੌਰਾਨ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨੇ ਕਿਹਾ ਕਿ ਪਸ਼ੂ-ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਗੋਂ ਇਹਤਿਆਤ ਵਰਤਣਾ ਚਾਹੀਦਾ ਹੈ। ਬੀਮਾਰੀ ਦੇ ਲੱਛਣਾਂ ਦਾ ਜ਼ਿਕਰ ਕਰਦਿਆਂ ਡਾ. ਸੁਭਾਸ਼ ਨੇ ਦੱਸਿਆ ਕਿ ਇਸ ਬੀਮਾਰੀ ਨਾਲ ਪਸ਼ੂਆਂ ਨੂੰ ਤੇਜ਼ ਬੁਖ਼ਾਰ ਚੜ੍ਹਦਾ ਹੈ ਅਤੇ ਉਨ੍ਹਾਂ ਦੀ ਚਮੜੀ 'ਤੇ ਛਾਲੇ ਹੋ ਜਾਂਦੇ ਹਨ। ਜੇ ਕਿਸੇ ਕਿਸਾਨ ਦੇ ਪਸ਼ੂਆਂ ਵਿੱਚ ਅਜਿਹੇ ਬੀਮਾਰੀ ਦੇ ਲੱਛਣ ਦਿਸਦੇ ਹਨ ਤਾਂ ਤੁਰੰਤ ਨੇੜਲੀ ਪਸ਼ੂ ਸੰਸਥਾ ਨਾਲ ਰਾਬਤਾ ਕਰਨ। ਇਸ ਬੀਮਾਰੀ ਦੇ ਲੱਛਣ ਦਿਸਣ 'ਤੇ ਕਿਸਾਨ ਆਪਣੇ ਸਿਹਤਮੰਦ ਪਸ਼ੂਆਂ ਨੂੰ ਪੀੜਤ ਪਸ਼ੂ ਤੋਂ ਵੱਖ ਕਰ ਲੈਣ।
ਇਹ ਵੀ ਪੜ੍ਹੋ : ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ 'ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਮੀਤ ਹੇਅਰ
ਉਨ੍ਹਾਂ ਦੱਸਿਆ ਕਿ ਮੀਡੀਆ ਦੇ ਇਕ ਹਿੱਸੇ ਵਿੱਚ ਜ਼ਿਲ੍ਹਾ ਫਾਜ਼ਿਲਕਾ 'ਚ ਸੈਂਕੜੇ ਜਾਨਵਰਾਂ ਦੀ ਮੌਤ ਦੀ ਖ਼ਬਰ ਬੇਬੁਨਿਆਦ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਡਾਇਰੈਕਟਰ ਪਸ਼ੂ ਪਾਲਕ ਵਿਭਾਗ ਫਾਜ਼ਿਲਕਾ ਦੀ ਟੀਮ ਵੱਲੋਂ ਅੱਜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਤੇ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ।
ਇਹ ਵੀ ਪੜ੍ਹੋ : ਚੌਕ 'ਚੋਂ ਰੇਹੜੀਆਂ ਹਟਾਉਣ ਤੋਂ ਭੜਕੇ ਫਲਾਂ-ਸਬਜ਼ੀ ਵਾਲਿਆਂ ਨੇ ਰੇਹੜੀਆਂ ਪਲਟ ਕੇ ਕੀਤੀ ਨਾਅਰੇਬਾਜ਼ੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮੀਡੀਆ 'ਚ ਫੈਲੀ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸੂਚੀ ਅਧਿਕਾਰਤ ਦਸਤਾਵੇਜ਼ ਨਹੀਂ
NEXT STORY