ਸੰਗਰੂਰ (ਦਲਜੀਤ ਸਿੰਘ ਬੇਦੀ, ਸਿੰਗਲਾ): ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਮਵੀਰ ਨੇ ਦੱਸਿਆ ਕਿ ਪੰਜਾਬ ਰਾਜ 'ਚ ਕੋਵਿਡ-19 ਦੇ ਜੀਵਾਣੂ ਤੋਂ ਬਿਮਾਰੀ ਫੈਲਣ ਤੋਂ ਰੋਕਣ ਲਈ ਸਰਕਾਰ ਵਲੋਂ ਕੋਵਿਡ-19 ਅਨਲਾਕ-2 ਦੀਆਂ ਹਦਾਇਤਾਂ ਜਾਰੀ ਕੀਤੀਆ ਗਈਆ ਹਨ। ਇਸ ਦੀ ਲਗਾਤਾਰ 'ਚ ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ ਪੰਜਾਬ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਰੱਖੜੀ ਤਿਉਹਾਰ ਦੇ ਮੱਦੇਨਜ਼ਰ 2 ਅਗਸਤ 2020 ਦਿਨ ਐਤਵਾਰ ਨੂੰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦੇ ਨਾਲ ਹਲਵਾਈ ਦੀਆਂ ਦੁਕਾਨਾਂ ਅਤੇ ਮਿਠਾਈ ਦੀਆਂ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਹੋਵੇਗੀ।ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਮਵੀਰ ਨੇ ਸਪੱਸ਼ਟ ਕੀਤਾ ਕਿ ਮਿਠਾਈ ਅਤੇ ਹਲਵਾਈ ਦੀਆਂ ਦੁਕਾਨਾਂ ਲਈ ਇਹ ਪ੍ਰਵਾਨਗੀ ਕੇਵਲ 2 ਅਗਸਤ 2020 ਲਈ ਹੀ ਹੋਵੇਗੀ।
ਸ਼ਹੀਦ ਹੋਏ ਮੋਗਾ ਜ਼ਿਲ੍ਹੇ ਦੇ ਫ਼ੌਜੀ ਜਵਾਨ ਦੇ ਪਰਿਵਾਰ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ
NEXT STORY