ਫਿਰੋਜ਼ਪੁਰ (ਹਰਚਰਨ, ਬਿੱਟੂ): ਮੈਜਿਸਟ੍ਰੇਟ ਸ.ਗੁਰਪਾਲ ਸਿੰਘ ਚਾਹਲ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਆਮ ਲੋਕਾਂ ਲਈ ਹਥਿਆਰ ਲੈ ਕੇ ਚੱਲਣ ਅਤੇ ਉਸ ਦੇ ਪ੍ਰਦਰਸ਼ਨ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ: ਅਸਤੀਫ਼ਾ ਦੇਣ ਮਗਰੋਂ ਅੱਜ ਪੰਜਾਬ ਪਰਤੇਗੀ ਹਰਸਿਮਰਤ, ਸਵਾਗਤ ਲਈ 100 ਗੱਡੀਆਂ ਦਾ ਕਾਫ਼ਲਾ ਰਵਾਨਾ
ਜਾਰੀ ਹੁਕਮਾਂ 'ਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਆਮ ਜਨਤਾ ਆਪਣੇ ਲਾਇਸੰਸੀ ਹਥਿਆਰ ਨਾਲ ਲੈ ਕੇ ਚਲਦੀ ਹੈ ਜਦੋਕਿ ਜ਼ਿਲ੍ਹੇ 'ਚ ਚੱਲ ਰਹੇ ਮੌਜੂਦਾ ਹਾਲਾਤਾਂ ਦੌਰਾਨ ਅਜਿਹਾ ਕਰਨ ਨਾਲ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਰਹਿੰਦਾ ਹੈ ਜਿਸ ਨਾਲ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਕੀਤੇ ਵਿਅਕਤੀਆਂ ਦੇ ਕੰਮ 'ਚ ਵਿਘਨ ਪੈਦਾ ਹੋ ਸਕਦਾ ਹੈ।ਇਸ ਲਈ ਜ਼ਿਲ੍ਹਾ ਫਿਰੋਜ਼ਪੁਰ 'ਚ ਆਮ ਜਨਤਾ ਲਈ ਲਾਇਸੰਸੀ ਹਥਿਆਰ ਚੁੱਕਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਅਸਲਾ ਚੁੱਕ ਕੇ ਤੁਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਖੇਤੀ ਬਿੱਲਾਂ ਦੇ ਵਿਰੋਧ 'ਚ ਯੂਥ ਕਾਂਗਰਸੀਆਂ ਨੇ ਸੰਨੀ ਦਿਓਲ ਦੀ ਤਸਵੀਰ 'ਤੇ ਮਲੀ ਕਾਲਖ਼
ਡੇਰਾਬੱਸੀ 'ਚ ਡਿਗੀ 2 ਮੰਜ਼ਿਲਾ ਇਮਾਰਤ, ਦਰਦਨਾਕ ਮੰਜ਼ਰ ਦੀਆਂ ਤਸਵੀਰਾਂ ਦੇਖ ਦਹਿਲ ਜਾਵੇਗਾ ਦਿਲ
NEXT STORY