ਹੁਸ਼ਿਆਰਪੁਰ(ਘੁੰਮਣ)— ਜ਼ਿਲਾ ਮੈਜਿਸਟਰੇਟ ਵਿਪੁਲ ਉੱਜਵਲ ਨੇ ਜ਼ਿਲੇ ਵਿਚ ਇਤਿਹਾਸਕ ਸਮਾਰਕ ਪੁਰਾਤੱਤਵ ਸਾਈਟਾਂ ਦੀ ਚਾਰਦੀਵਾਰੀ ਦੇ 300 ਮੀਟਰ ਦੇ ਘੇਰੇ ਅੰਦਰ ਪਾਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ ਲਾਈ ਹੈ। ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ। ਇਹ ਹੁਕਮ 22 ਅਗਸਤ ਤੋਂ 21 ਅਕਤੂਬਰ 2017 ਤੱਕ ਲਾਗੂ ਰਹੇਗਾ।
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਵਿਪੁਲ ਉੱਜਵਲ ਨੇ ਧਾਰਾ 144 ਸੀ. ਆਰ. ਪੀ. ਸੀ. 1973 ਦੇ ਤਹਿਤ ਜ਼ਿਲਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ ਅਤੇ ਕਾਲਜ ਆਫ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੈਂਟਰ, ਹੋਰ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ 'ਤੇ ਲਾਗੂ ਨਹੀਂ ਹੋਵੇਗੀ।
ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰੱਖਤਾਂ ਦੀ ਕਟਾਈ 'ਤੇ ਪੂਰਨ ਤੌਰ ਉਤੇ ਪਾਬੰਦੀ ਲਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ।
ਇਸ ਤੋਂ ਇਲਾਵਾ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਦੀ ਹਦੂਦ ਅੰਦਰ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿਚ ਉਨ੍ਹਾਂ ਦੱਸਿਆ ਕਿ ਇਹ ਦੇਖਣ ਵਿਚ ਆਇਆ ਹੈ ਕਿ ਕੁਝ ਪ੍ਰਭਾਵਸ਼ਾਲੀ ਲੋਕ, ਅਫਸਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਆਪਣੀਆਂ ਗੱਡੀਆਂ 'ਤੇ ਕਾਲੀ ਫਿਲਮ ਦੀ ਦੁਰਵਰਤੋਂ ਕਰਦੇ ਹਨ। ਇਸ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਜਾਂਦੇ ਹਨ। ਉਕਤ ਤਿੰਨੋਂ ਹੁਕਮ 23 ਅਗਸਤ ਤੋਂ 22 ਅਕਤੂਬਰ 2017 ਤੱਕ ਲਾਗੂ ਰਹਿਣਗੇ।
ਬੀ. ਆਰ. ਟੀ. ਐੱਸ. ਬੱਸ ਸ਼ੁਰੂ ਤੇ 33 ਕਰੋੜ ਦਾ ਸਿਟੀ ਬੱਸ ਪ੍ਰਾਜੈਕਟ ਬੰਦ (ਦੇਖੋ ਤਸਵੀਰਾਂ)
NEXT STORY